Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਚੈਰੀਟੇਬਲ ਹਸਪਤਾਲ ਵਿਖੇ ਹੱਡੀਆਂ ਅਤੇ ਜੋੜਾਂ ਦੇ ਮਰੀਜ਼ਾਂ ਦਾ ਕੀਤਾ ਗਿਆ ਮੁਫ਼ਤ ਚੈੱਕਅਪ 

ਚੈਰੀਟੇਬਲ ਹਸਪਤਾਲ ਵਿਖੇ ਹੱਡੀਆਂ ਅਤੇ ਜੋੜਾਂ ਦੇ ਮਰੀਜ਼ਾਂ ਦਾ ਕੀਤਾ ਗਿਆ ਮੁਫ਼ਤ ਚੈੱਕਅਪ 

ਗੜ੍ਹਦੀਵਾਲਾ (ਚੌਧਰੀ) 

24 ਅਗਸਤ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਗੁਰੂ ਆਸਰਾ ਸੇਵਾ ਘਰ ਵਿੱਚ ਕੀਤੀ ਗਈ ਹੈ । ਜਿਸ ਵਿੱਚ ਚੌਥੇ ਮੰਗਲਵਾਰ ਦੀ ਓ ਪੀ ਡੀ ਡਾਕਟਰ ਲਵਪ੍ਰੀਤ ਸਿੰਘ ਪਾਬਲਾ ਵਲੋਂ ਹੱਡੀਆਂ ਅਤੇ ਜੋੜਾਂ ਦੇ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਡਾਕਟਰ ਲਵਪ੍ਰੀਤ ਸਿੰਘ ਪਾਬਲਾ ਮਹੀਨੇ ਦੇ ਹਰ ਚੌਥੇ ਮੰਗਲਵਾਰ ਓ ਪੀ ਡੀ ਕਰਿਆ ਕਰਨਗੇ। ਕੋਈ ਵੀ ਜ਼ਰੂਰਤਮੰਦ ਮਰੀਜ਼ ਇੱਥੇ ਆ ਕੇ ਆਪਣਾ ਮੁਫ਼ਤ ਚੈੱਕਅਪ ਕਰਵਾ ਸਕਦਾ ਹੈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ ਜਸਵਿੰਦਰ ਸਿੰਘ ਅਤੇ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।