Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ

ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ

ਗੜ੍ਹਦੀਵਾਲਾ (ਚੌਧਰੀ) 

ਹਰ ਮਹੀਨੇ ਦੇ ਦੂਜੇ ਮੰਗਲਵਾਰ ਸ਼ਾਮ ਸਮੇਂ ਡਾਕਟਰਾਂ ਵਲੋਂ ਕੀਤਾ ਜਾਵੇਗਾ ਮਰੀਜਾਂ ਦਾ ਚੈੱਕਅਪ : ਮਨਜੋਤ ਤਲਵੰਡੀ 

29 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਚਲਾਏ ਜਾ ਰਹੇ ਗੁਰੂ ਆਸਰਾ ਸੇਵਾ ਘਰ ਆਸ਼ਰਮ ਪਿੰਡ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਗੁਰੂ ਆਸਰਾ ਸੇਵਾ ਘਰ ਵਿੱਚ ਲਗਭਗ 100 ਦੇ ਕਰੀਬ ਅਨਾਥ ,ਬੇਸਹਾਰਾ ਲੋਕਾਂ ਦੀ ਸੇਵਾ ਕੀਤੀ ਜਾਂਦੀ ਹੈ ਅਤੇ ਇੱਥੇ ਸੁਸਾਇਟੀ ਵੱਲੋਂ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਗੁਰੂ ਆਸਰਾ ਸੇਵਾ ਘਰ ਵਿੱਚ ਕੀਤੀ ਗਈ ਹੈ।ਇਸ ਮੌਕੇ ਡਾਕਟਰ ਗੁਰਜੋਤ ਸਿੰਘ ਪਾਬਲਾ ਨੇ ਮਰੀਜਾਂ ਦਾ ਚੈੱਕਅਪ ਕੀਤਾ ।ਇਸ ਮੌਕੇ ਉਹਨਾਂ ਨੇ ਕਿਹਾ ਕਿ ਹਰ ਮਹੀਨੇ ਦੇ ਦੂਜੇ ਮੰਗਲਵਾਰ ਸ਼ਾਮ 4 ਵਜੇ ਤੋਂ ਸ਼ਾਮ 5 ਵਜੇ ਤੱਕ ਮਰੀਜਾਂ ਦਾ ਚੈੱਕਅਪ ਕਰਨਗੇ ਅਤੇ ਡਾਕਟਰ ਲਵਪ੍ਰੀਤ ਸਿੰਘ ਪਾਬਲਾ ਮਰੀਜਾਂ ਦਾ ਹਰ ਮਹੀਨੇ ਦੇ ਚੌਥੇ ਮੰਗਲਵਾਰ ਮਰੀਜਾਂ ਦਾ ਚੈੱਕਅਪ ਕਰਨਗੇ।ਜੇਕਰ ਕੋਈ ਵੀ ਲੋੜਵੰਦ ਮਰੀਜ ਆਪਣਾ ਚੈੱਕਅਪ ਕਰਵਾਉਣਾ ਚਾਹੁੰਦਾ ਹੈ ਤਾਂ ਆਕੇ ਚੈੱਕਅਪ ਕਰਵਾ ਸਕਦਾ ਹੈ ਅਤੇ ਦਵਾਈ ਲੈ ਸਕਦਾ ਹੈ।ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ , ਕਮਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।