Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸੀ.ਐਚ.ਸੀ ਅਤੇ ਬਲਾਕ ਭੂੰਗਾ ਅਧੀਨ ਵੱਖ-ਵੱਖ ਸਿਹਤ ਕੈਂਦਰਾਂ ਵਿਖੇ ਕੌਮੀ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ

ਸੀ.ਐਚ.ਸੀ ਅਤੇ ਬਲਾਕ ਭੂੰਗਾ ਅਧੀਨ ਵੱਖ-ਵੱਖ ਸਿਹਤ ਕੈਂਦਰਾਂ ਵਿਖੇ ਕੌਮੀ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ

ਗੜ੍ਹਦੀਵਾਲਾ 16 ਮਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ ਅਤੇ ਬਲਾਕ ਭੂੰਗਾ ਅਧੀਨ ਵੱਖ-ਵੱਖ ਸਿਹਤ ਕੈਂਦਰਾਂ ਵਿਖੇ ਕੌਮੀ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।
ਇਸ ਮੌਕੇ ਤੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇੇ ਦੱਸਿਆ ਕਿ ਕੋਈ ਵੀ ਬੁਖਾਰ ਡੇਂਗੂ ਬੁਖਾਰ ਹੋ ਸਕਦਾ ਹੈ ਜੋ ਕਿ ਏਡੀਜ ਅਜਿਪਤੀ ਮਾਦਾ ਮੱਛਰ ਦੇ ਕੱਟਣ ਤੇ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ।ਇਸ ਦੇ ਲੱਛਣਾਂ ਬਾਰੇ ਦਸਦੇ ਹੋਏ ਉਹਨਾਂ ਨੇ ਕਿਹਾ ਕਿ ਡੇਂਗੂ ਬੁਖਾਰ ਦੇ ਮੁੱਖ ਲੱਛਣ ਜਿਵੇਂ :- ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦਾਂ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਚਮੜੀ ਤੇ ਦਾਣੇ ਨਿਕਲਣੇ ਅਤੇ ਜਿਆਦਾ ਹਾਲਤ ਖਰਾਬ ਹੋਣ ਤੇ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਨਿਕਲਣਾ ਹਨ। ਡੇਂਗੂ ਬੁਖਾਰ ਤੋਂ ਬਚਣ ਲਈ ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀਆਂ ਟ੍ਰੇਆਂ ਵਿਚ ਖੜੇ ਪਾਣੀ ਨੂੰ ਹਫਤੇ ਵਿਚ ਇਕ ਬਾਰ ਜਰੂਰ ਸਾਫ ਕਰੋ। ਛੱਤਾਂ ਤੇ ਰੱਖੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ। ਘਰ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿਓ। ਪੂਰੀ ਬਾਹਾਂ ਵਾਲੇ ਕਪੜੇ ਪਾਓ। ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ।ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਕਿਹਾ ਕਿ ਸੀ.ਐਚ.ਸੀ ਭੂੰਗਾ ਵਿਖੇ ਡੇਂਗੂ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਡਾ. ਨਰਿੰਦਰਪਾਲ ਸਿੰਘ ਸਰਜੀਕਲ ਸਪੈਸ਼ਲਿਸ, ਡਾ. ਅਖਿਲ ਸਿੰਘ, ਜਸਤਿੰਦਰ ਸਿੰਘ ਬੀ.ਈ.ਈ ,ਬਲਵਿੰਦਰ ਸਿੰਘ ਚੀਫ ਫਾਰਮੇਸੀ ਅਫਸਰ,ਗਗਨਦੀਪ ਕੌਰ,ਮਨਜਿੰਦਰ ਕੌਰ, ਅਮਿਤ ਸ਼ਰਮਾ, ਉਮੇਸ਼ ਕੁਮਾਰ, ਗੁਰਿੰਦਰਜੀਤ ਸਿੰਘ, ਸਾਹਿਲ, ਰਣਯੋਧ ਸਿੰਘ, ਮਨਜੀਤ ਸਿੰਘ,ਨਰਸਿੰਗ ਵਿਿਦਆਰਥੀ ਅਤੇ ਆਮ ਲੋਗ ਹਾਜਰ ਸਨ।