Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ

ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ 29 ਮਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੇੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਪ੍ਰਧਾਨਗੀ ਹੇਠ ਜਿਲ੍ਹਾ ਪਰਿਵਾਰ ਨਿਯੋਜਨ ਅਫਸਰ ਡਾ. ਰਣਜੀਤ ਸਿੰਘ ਵਲੋ ਅਚਨਚੇਤ ਚੈਕਿੰਗ ਦੌਰਾਨ ਸੀ.ਐਚ.ਸੀ ਭੂੰਗਾ ਵਿਖੇ ਚਲ ਰਹੇ ਪਰਿਵਾਰ ਨਿਯੋਜਨ ਕੈਂਪ ਦਾ ਜਾਇਜ਼ਾ ਲਿਆ ਗਿਆ।

ਇਸ ਮੋਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ਵ ਦੀ ਲਗਾਤਾਰ ਵੱਧ ਰਹੀ ਜਨਸੰਖਿਆ ਇੱਕ ਬਹੁਤ ਵੱਡੀ ਸਮਸਿਆ ਹੈ ਜਿਸਦੇ ਆਉਣ ਵਾਲੇ ਸਮੇਂ ਵਿੱਚ ਭਿਆਨਕ ਪਰਿਣਾਮ ਹੋਣਗੇ।ਜੇਕਰ ਅਸੀਂ ਆਬਾਦੀ ਨੂੰ ਕੋਟਰੋਲ ਨਾ ਕੀਤਾ ਤਾਂ ਰਹਿਣ ਸਹਿਣ ਦੇ ਸੀਮਤ ਸੋਮੇ ਵੀ ਬਿਲਕੁਲ ਹੀ ਖ਼ਤਮ ਹੋ ਜਾਣਗੇ।ਜਨਸੰਖਿਆ ਵਧਣ ਨਾਲ ਅਨਪੜਤਾ, ਬੇਰੋਜ਼ਗਾਰੀ, ਗਰੀਬੀ ਆਦਿ ਹੋਰ ਸਮਸਿਆਵਾਂ ਪੈਦਾ ਹੁੰਦੀਆਂ ਹਨ। ਉਨਾਂ ਨੇ ਕਿਹਾ ਕਿ ਵੱਧ ਰਹੀ ਆਬਾਦੀ ਨੂੰ ਰੋਕਣ ਲਈ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਥਾਈ (ਅਪ੍ਰੇਸ਼ਨ) ਅਤੇ ਅਸਥਾਈ ਤਰੀਕਿਆਂ ਸਾਧਨ ਜਿਵੇਂ ਕਿ ਨਲਬੰਦੀ,ਨਸਬੰਦੀ,ਕੰਡੋਮ,ਓਰਲ ਪਿਲਸ, ਐਮਰਜੈਂਸੀ ਪਿਲਸ ਆਦਿ ਨੂੰ ਅਪਣਾਉਣ ਚਾਹੀਦਾ ਅਤੇ ਬਚਿਆਂ ਦੇ ਜਨਮ ਵਿੱਚ ਤਿੰਨ ਸਾਲ ਦਾ ਅੰਤਰਾਲ ਬਣਾ ਕੇ ਰੱਖਣਾ ਚਾਹੀਦਾ ਹੈ।ਲੜਕੀ ਦੀ ਸ਼ਾਦੀ 18 ਸਾਲ ਤੋਂ ਬਾਅਦ ਤੇ ਲੜਕੇ ਦੀ ਸ਼ਾਦੀ 21 ਸਾਲ ਤੋਂ ਬਾਦ ਹੀ ਕੀਤੀ ਜਾਵੇ।

ਇਸ ਮੌਕੇ ਡਾ. ਰਣਜੀਤ ਸਿੰਘ ਨੇ ਸੀ.ਐਚ.ਸੀ ਭੂੰਗਾ ਵਿਖੇ ਚਲ ਰਹੇ ਪਰਿਵਾਰ ਨਿਯੋਜਨ ਕੈਪ ਦਾ ਜਾਇਜ਼ਾ ਲਿਆ ਗਿਆ ਜਿਸ ਵਿਚ ਲਗਭਗ 25 ਲੋਕਾਂ ਦੇ ਸਫਲ ਅਪ੍ਰੇਸ਼ਨ ਕੀਤੇ ਗਏ। ਅਗੇ ਉਨ੍ਹਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੰਗੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਜਨਸੰਖਿਆ ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ। ਸਾਨੂੰ ਸਾਰਿਆਂ ਨੂੰ ਇਕ ਸਾਥ ਮਿਲ ਕੇ ਵੱਧਦੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ।ਉਨਾ ਕਿਹਾ ਕਿ ਵਧੇਰੇ ਜਾਣਕਾਰੀ ਲਈ ਨਜਦੀਕੀ ਸਿਹਤ ਕੇਦਰ ਵਿਖੇ ਸਪੰਰਕ ਕੀਤਾ ਜਾਵੇ।ਇਸ ਮੋਕੇ ਜਸਤਿੰਦਰ ਸਿੰਘ ਬੀਈਈ, ਬਲਵਿੰਦਰ ਸਿੰਘ, ਚੀਫ ਫਾਰਮੇਸੀ ਅਫਸਰ, ਲਖਵਿੰਦਰ ਕੌਰ ਰੇਡਿੳਲੌਜਿਸਟ , ਨਰਸਿੰਗ ਸਿਸਟਰ ਜੋਤੀ ਬਾਲਾ, ਅਤੇ ਆਮ ਲੋਗ ਹਾਜਰ ਸਨ।

error: copy content is like crime its probhihated