Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸੀ.ਐਚ.ਸੀ. ਭੁੰਗਾ ਵਿਖੇ ਸਮੂਹ ਆਸ਼ਾ  ਫੈਸਲੀਟੇਟਰ ਅਤੇ ਆਸ਼ਾ ਵਰਕਰ ਨਾਲ ਮਹੀਨਾਵਾਰ ਮੀਟਿੰਗ ਦਾ ਆਯੋਜਨ

ਸੀ.ਐਚ.ਸੀ. ਭੁੰਗਾ ਵਿਖੇ ਸਮੂਹ ਆਸ਼ਾ  ਫੈਸਲੀਟੇਟਰ ਅਤੇ ਆਸ਼ਾ ਵਰਕਰ ਨਾਲ ਮਹੀਨਾਵਾਰ ਮੀਟਿੰਗ ਦਾ ਆਯੋਜਨ

ਗੜ੍ਹਦੀਵਾਲਾ 4 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਿਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਸੁਦੇਸ਼ ਰਾਜਨ ਮੈਡੀਕਲ ਸਪੈਸਲਿਸਟ ਦੀ ਅਗਵਾਈ ਹੇਠ ਸੀ.ਐਚ.ਸੀ. ਭੁੰਗਾ ਵਿਖੇ ਸਮੂਹ ਆਸ਼ਾ ਫੈਸਲੀਟੇਟਰ ਅਤੇ ਆਸ਼ਾ  ਵਰਕਰ ਨਾਲ ਮਹੀਨਾਵਾਰ ਮੀਟਿੰਗ ਕੀਤੀ  ਗਈ । ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਬਲਾਕ ਭੂੰਗਾ ਅਧੀਨ ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰਾਂ ਦੇ ਨਾਲ ਮਹੀਨਾਵਾਰ ਗਤੀਵਿਧੀਆਂ ਸਬੰਧੀ ਚਰਚਾ ਕਰਦੇ ਹੋਏ  ਕਿਹਾ ਕਿ ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰ ਦੀ ਪਿੰਡ ਪੱਧਰ ਤੇ ਇਕ ਅਹਿਮ ਭੂਮਿਕਾ ਹੈ ਇਸ ਲਈ ਪਿੰਡਾਂ  ਵਿੱਚ ਪੇਂਡੂ ਸਿਹਤ ਸਾਫ ਸਫਾਈ ਅਤੇ ਪੋਸ਼ਣ ਕਮੇਟੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਕਰਕੇ ਅਤੇ ਕੈਂਪਾਂ ਦੁਆਰਾ  ਸਿਹਤ ਵਿਭਾਗ ਵੱਲੋਂ ਦਿੱਤੀ  ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ ਅਤੇ ਸਿਹਤ ਪ੍ਰਤੀ ਜਾਗਰੂਕ ਗਤੀਵਿਧੀਆਂ ਕੀਤੀਆਂ ਜਾਣ । ਅੱਗੇ ਉਹਨਾਂ ਨੇ ਕਿਹਾ ਕਿ ਸਾਰੀਆਂ ਹੀ ਆਸ਼ਾ ਵਰਕਰ  ਘਰੇਲੂ ਜਣੇਪਾ ਘਟਾਉਣ, ਮਾਂ ਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ, ਸਾਰੇ ਬੱਚਿਆਂ ਦਾ ਟੀਕਾਕਰਨ ਸਹੀ ਸਮੇਂ ਕਰਨਾ , ਨਾਰਮਲ ਅਤੇ ਹਾਈ ਰਿਸਕ ਮਹਿਲਾਵਾਂ ਦਾ ਜਣੇਪੇ ਤੱਕ ਲਗਾਤਾਰ ਚੈੱਕ ਅਪ,ਸੰਸਥਾਗਤ ਜਣੇਪਾ,ਟੀ.ਵੀ.,ਬੀਪੀ ਅਤੇ ਸ਼ੂਗਰ ਦੇ ਮਰੀਜ਼ਾਂ ਦੀ  ਸਮੇਂ-ਸਮੇਂ ਤੇ ਜਾਂਚ ਯਕੀਨੀ ਬਣਾਈ ਜਾਵੇ ਅਤੇ ਬਣਦੀਆਂ ਦਵਾਈਆਂ ਸਮੇਂ ਸਿਰ ਪਹੁੰਚਦੀਆਂ ਕੀਤੀਆਂ ਜਾਣ । ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਕੀਤਾ ਜਾਵੇ । ਉਹਨਾਂ ਨੇ ਆਸ਼ਾ ਵਰਕਰਾਂ ਨੂੰ ਪਿੰਡਾਂ ਵਿੱਚ ਕੰਮ ਕਰਨ ਵਿੱਚ ਆ ਰਹੀਆਂ ਔਂਕੜਾਂ ਸਬੰਧੀ ਵੀ ਗੱਲਬਾਤ ਕੀਤੀ ਉਹਨਾਂ ਨੇ  ਆਸ਼ਵਾਸਨ ਦਿੰਦੇ ਹੋਏ ਕਿਹਾ ਕੀ ਪੇਸ਼ ਆ ਰਹੀਆਂ ਔਕੜਾਂ  ਦਾ ਸਮੇਂ ਸਮੇਂ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜਸਤਿੰਦਰ ਸਿੰਘ ਬੀ ਈ, ਐਚ ਆਈ ਅਮਿਤ ਸ਼ਰਮਾ, ਗੁਰਿੰਦਰਜੀਤ ਸਿੰਘ,  ਐਲ.ਐਚ.ਵੀ. ਪ੍ਰਦੀਪ ਕੌਰ, ਅਕਾਊਂਟੈਂਟ ਪੂਨਮ, ਜਗਦੀਪ ਸਿੰਘ ਅਤੇ ਫੀਲਡ ਸਟਾਫ ਹਾਜਰ ਸੀ