Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਸੀ.ਐਚ.ਸੀ ਭੂੰਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਸੀ.ਐਚ.ਸੀ ਭੂੰਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਗੜ੍ਹਦੀਵਾਲਾ 12 ਮਈ (ਚੌਧਰੀ )

: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੂੰਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀ.ਐਚ.ਸੀ ਭੂੰਗਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੁਦੇਸ਼ ਰਾਜਨ ਨੇ ਕਿਹਾ ਕਿ ਇਸ ਦਿਨ ਦਾ ਉਦੇਸ਼ ਨਰਸਿੰਗ ਪੇਸ਼ੇ ਨਾਲ ਜੁੜੇ ਸਿਹਤ ਕਰਮਚਾਰੀਆਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਯੋਗਦਾਨ ਨੂੰ ਸਨਮਾਨਿਤ ਕਰਨਾ ਹੈ। ਨਰਸਿੰਗ ਪੇਸ਼ਾ ਸਿਰਫ਼ ਇੱਕ ਨੌਕਰੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਨਰਸਿੰਗ ਸਟਾਫ ਨੂੰ ਆਪਣੇ ਪੇਸ਼ੇ ਪ੍ਰਤੀ ਇਮਾਨਦਾਰੀ, ਸੇਵਾ ਭਾਵਨਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਨਰਸਿੰਗ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਗੁਣਵੱਤਾਪੂਰਨ ਸਿਖਲਾਈ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨਰਸਿੰਗ ਸਟਾਫ ਦੀ ਕੋਵਿਡ ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਨਰਸਿੰਗ ਪੇਸ਼ਾ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਅਤੇ ਸਤਿਕਾਰਯੋਗ ਪੇਸ਼ਾ ਹੈ। ਉਨ੍ਹਾਂ ਕਿਹਾ ਕਿ ਨਰਸਾਂ ਮਰੀਜ਼ਾਂ ਦੀ ਸੇਵਾ, ਦੇਖਭਾਲ ਅਤੇ ਹੌਸਲਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਨਰਸਿੰਗ ਸਟਾਫ ਨੂੰ ਆਪਣੇ ਫਰਜ਼ਾਂ ਨੂੰ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਬਲਵਿੰਦਰ ਸਿੰਘ ਚੀਫ ਫਾਰਮੇਸੀ ਅਫਸਰ ਅਤੇ ਸਮੂਹ ਨਰਸਿੰਗ ਸਟਾਫ ਮੌਜੂਦ ਸੀ ।

error: copy content is like crime its probhihated