Prime Punjab Times

Latest news
ਬੋਰਵੈੱਲ ਚ ਡਿੱਗੇ 3 ਸਾਲਾਂ ਬੱਚੇ ਨੂੰ ਸਹੀ ਸਲਾਮਤ ਰਾਹਤ ਕਾਰਜ ਟੀਮਾਂ ਨੇ ਕੱਢਿਆ ਬਾਹਰ ਹੁਸ਼ਿਆਰਪੁਰ 'ਚ 3 ਸਾਲਾਂ ਬੱਚਾ ਬੋਰਵੈੱਲ ਡਿੱਗਿਆ ,ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ पंजाब में मैरिट लिस्ट में 14 वां स्थान हासिल करने वाली छात्रा दपनीश कौर को कमेटी मैंबरों व समूह स्टा... ਬਲਾਕ ਟਾਂਡਾ - 2 ਤੋਂ ਸੀਐਚਟੀ ਗੁਰਪ੍ਰੀਤ ਸਿੰਘ ਸਮੇਤ ਸੂਬੇ ਦੇ 72 ਅਧਿਆਪਕ ਫਿਨਲੈਂਡ 'ਚ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣ... KRKDAV सीनियर सेकेंडरी स्कूल में दसवीं कक्षा का नतीजा शतप्रतिशत रहा  ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵਲੋਂ ਅਚਨਚੇਤ ਚੈਕਿੰਗ KMS ਕਾਲਜ ਵਿਖੇ ਜਨਗਣਨਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ ਲਾਇਸੈਂਸੀ ਹਥਿਆਰਾਂ ਨੂੰ ਜਨਤਕ ਤੌਰ ’ਤੇ ਨਾਲ ਲਿਜਾਣ ’ਤੇ 30 ਮਈ ਤੱਕ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਸੀ.ਐਚ.ਸੀ ਭੂੰਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ
ADVERTISEMENT
You are currently viewing ਸੀ.ਐਚ.ਸੀ. ਮੰਡ ਭੰਡੇਰ ’ਚ ਆਯੋਜਿਤ ਸਿਹਤ ਮੇਲੇ ’ਚ 30 ਪਿੰਡਾਂ ਦੇ 400 ਤੋਂ ਵੱਧ ਲੋਕਾਂ ਨੇ ਉਠਾਇਆ ਲਾਭ

ਸੀ.ਐਚ.ਸੀ. ਮੰਡ ਭੰਡੇਰ ’ਚ ਆਯੋਜਿਤ ਸਿਹਤ ਮੇਲੇ ’ਚ 30 ਪਿੰਡਾਂ ਦੇ 400 ਤੋਂ ਵੱਧ ਲੋਕਾਂ ਨੇ ਉਠਾਇਆ ਲਾਭ

ਸੀ.ਐਚ.ਸੀ. ਮੰਡ ਭੰਡੇਰ ’ਚ ਆਯੋਜਿਤ ਸਿਹਤ ਮੇਲੇ ’ਚ 30 ਪਿੰਡਾਂ ਦੇ 400 ਤੋਂ ਵੱਧ ਲੋਕਾਂ ਨੇ ਉਠਾਇਆ ਲਾਭ

ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਜ਼ਿਲ੍ਹੇ ਦੇ ਸਾਰੇ ਹੈਲਥ ਬਲਾਕਾਂ ’ਚ 22 ਅਪ੍ਰੈਲ ਤੱਕ ਲਗਾਏ ਜਾਣਗੇ ਸਿਹਤ ਮੇਲੇ : ਸਿਵਲ ਸਰਜਨ

ਕਿਹਾ,ਸਿਹਤ ਮੇਲਿਆਂ ’ਚ ਇਕ ਹੀ ਛੱਤ ਹੇਠਾਂ ਮਾਹਿਰ ਡਾਕਟਰਾਂ ਵਲੋਂ ਕੀਤਾ ਜਾ ਰਿਹੈ ਮੁਫ਼ਤ ਚੈਕਅਪ, ਟੈਸਟ, ਦਵਾਈਆਂ ਤੇ ਕਾਊਂਸਲਿੰਗ ਦੀਆਂ ਸੇਵਾਵਾਂ

ਦਸੂਹਾ / ਹੁਸ਼ਿਆਰਪੁਰ, 18 ਅਪ੍ਰੈਲ(ਚੌਧਰੀ) : ਸਿਹਤ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ 18 ਤੋਂ 22 ਅਪ੍ਰੈਲ ਤੱਕ ਜ਼ਿਲ੍ਹੇ ਦੇ ਸਾਰੇ ਹੈਲਥ ਬਲਾਕਾਂ ਵਿਚ ਬਲਾਕ ਪੱਧਰੀ ਸਿਹਤ ਮੇਲਿਆਂ ਦੀ ਕੜੀ ਵਿਚ ਅੱਜ ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਸ.ਪੀ. ਸਿੰਘ (ਇੰਚਾਰਜ ਸੀ.ਐਚ.ਸੀ. ਮੰਡ ਭੰਡੇਰ) ਦੀ ਪ੍ਰਧਾਨਗੀ ਵਿਚ ਸੀ.ਐਚ.ਸੀ. ਮੰਡ ਭੰਡੇਰ ਵਿਖੇ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਨੂੰ ਬੁਨਿਆਦੀ ਅਤੇ ਬੇਹਤਰ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਅਤੇ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਪ੍ਰਤੀ ਜਾਗਰੂਕ ਤੇ ਬਚਾਅ ਸਬੰਧੀ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਿਹਤ ਮੇਲੇ ਵਿਚ ਆਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਬਲਾਕ ਪੱਧਰੀ ਸਿਹਤ ਮੇਲੇ ਜ਼ਰੂਰਤਮੰਦ ਲੋਕਾਂ ਲਈ ਲਾਭਦਾਇਕ ਸਾਬਤ ਹੋਣਗੇ, ਕਿਉਂਕਿ ਇਨ੍ਹਾਂ ਮੇਲਿਆਂ ਵਿਚ ਇਕ ਹੀ ਛੱਤ ਹੇਠ ਵੱਖ-ਵੱਖ ਬੀਮਾਰੀਆਂ ਦੇ ਸਬੰਧਤ ਡਾਕਟਰਾਂ ਵਲੋਂ ਚੈਕਅਪ, ਟੈਸਟ, ਦਵਾਈਆਂ ਅਤੇ  ਕਾਊਂਸਲਿੰਗ   ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਲੋਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਦੇ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਿਹਤ ਸੰਸਥਾਵਾਂ ’ਤੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਮੁਫ਼ਤ ਸੇਵਾਵਾਂ, ਪਰਿਵਾਰ ਨਿਯੋਜਨ, ਮੁਫ਼ਤ ਸੇਵਾ 108, ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 104, ਦੂਰ-ਦੁਰਾਡੇ ਪਿੰਡਾਂ ਦੇ ਨਿਵਾਸੀਆਂ ਲਈ ਮੋਬਾਇਲ ਮੈਡੀਕਲ ਯੂਨਿਟ (ਐਮ.ਐਮ.ਯੂ.) ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ (ਆਰ.ਬੀ.ਐਸ.ਕੇ), ਨਸ਼ਾ ਮੁਕਤੀ ਤੇ ਮੁੜ ਵਸੇਬਾ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਮੁੱਖ ਤੌਰ ’ਤੇ ਚਲਾਈਆਂ ਜਾ ਰਹੀਆਂ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਇਹ ਸਿਹਤ ਮੇਲੇ ਹਰ ਇਕ ਬਲਾਕ ਵਿਚ 22 ਅਪ੍ਰੈਲ ਤੱਕ ਲੱਗਣਗੇ,ਹਾਰਟਾ ਬੱਡਲਾ ਤੇ ਹਾਜੀਪੁਰ ਵਿਚ 20 ਨੂੰ, ਸੀ.ਐਚ.ਸੀ. ਟਾਂਡਾ ਤੇ ਪੀ.ਐਚ.ਯੂ. ਪਾਲਦੀ ਵਿਚ 21 ਨੂੰ ਅਤੇ ਸੀ.ਐਚ.ਸੀ. ਚੱਕੋਵਾਲ ਤੇ ਸੀ.ਐਸ.ਸੀ. ਪੋਸੀ ਵਿਚ 22 ਅਪ੍ਰੈਲ ਨੂੰ ਇਹ ਬਲਾਕ ਪੱਧਰੀ ਸਿਹਤ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਸਿਹਤ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਬੀਮਾਰੀਆਂ ਤੇ ਇਨ੍ਹਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਬੇਟੀ ਬਚਾਓ-ਬੇਟੀ ਪੜ੍ਹਾਓ, ਨਸ਼ੇ ਨਾਲ ਸਿਹਤ ਤੇ ਪੈਂਦੇ ਮਾੜੇ ਪ੍ਰਭਾਵ ਅਤੇ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਦੱਸਿਆ ਗਿਆ।

ਸੀਨੀਅਰ ਮੈਡੀਕਲ ਅਫ਼ਸਰ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕਰੀਬ 30 ਪਿੰਡਾਂ ਦੇ ਲਗਭਗ 400 ਨਿਵਾਸੀਆਂ ਨੇ ਇਸ ਸਿਹਤ ਮੇਲੇ ਦਾ ਲਾਭ ਪ੍ਰਾਪਤ ਕੀਤਾ। ਇਸ ਮੇਲੇ ਵਿਚ ਆਯੂਸ਼ਮਾਨ ਭਾਰਤ ਸਿਹਤ ਕਾਰਡ, ਦਿਵਆਂਗ ਵਿਅਕਤੀਆਂ ਦੇ ਸਰਟੀਫਿਕੇਟ, ਕੋਵਿਡ ਵੈਕਸੀਨੇਸ਼ਨ ਅਤੇ ਯੋਗ ਸੈਸ਼ਨ ਵੀ ਲਗਾਏ ਗਏ। ਇਸ ਮੇਲੇ ਵਿਚ ਡਾ. ਸਾਹਿਲ ਪਵਨ, ਡਾ. ਅਨੁਰਿੰਦਰ ਰਾਜੂ, ਡਾ. ਵਰੁਣ ਨਈਅਰ, ਡਾ. ਟੀ.ਐਸ. ਕਲਸੀ, ਡਾ. ਦੀਪਕ ਸ਼ਰਮਾ, ਡਾ. ਰਿਚਾ ਸ਼ਰਮਾ, ਡਾ. ਹਰਦੀਪ ਸਿੰਘ, ਰਮਨਦੀਪ ਕੌਰ ਟੈਲੀ ਕੰਸਲਟੇਸ਼ਨ, ਰਾਜੀਵ ਸ਼ਰਮਾ ਆਦਿ ਵਲੋਂ ਸੇਵਾਵਾਂ ਨਿਭਾਈਆਂ ਗਈਆਂ।

error: copy content is like crime its probhihated