Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਇਨਪੁਟ ਡੀਲਰਾਂ ਦੀ ਚੈਕਿੰਗ

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਇਨਪੁਟ ਡੀਲਰਾਂ ਦੀ ਚੈਕਿੰਗ

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਇਨਪੁਟ ਡੀਲਰਾਂ ਦੀ ਚੈਕਿੰਗ

ਹੁਸ਼ਿਆਰਪੁਰ, 20 ਮਈ(ਬਿਊਰੋ) : ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਖੇਤੀਬਾੜੀ ਇਨਪੁਟ ਡੀਲਰਾਂ ਦੀ ਚੈਕਿੰਗ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਜਿਥੇ ਰਿਕਾਰਡ ਦੀ ਜਾਂਚ ਕੀਤੀ, ਉਥੇ ਡੀਲਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਡੀਲਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਖੇਤੀ ਸਬੰਧੀ ਕੋਈ ਵੀ ਇਨਪੁਟ ਵੇਚਣ ਸਮੇਂ ਕਿਸਾਨਾਂ ਨੂੰ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਨਪੁਟ ਖਰੀਦਣ ਸਮੇਂ ਬਿੱਲ ਲਾਜ਼ਮੀ ਤੌਰ ’ਤੇ ਲਿਆ ਜਾਵੇ।
ਡਾ. ਸਤਨਾਮ ਸਿੰਘ ਨੇ ਡੀਲਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਜ਼ਹਿਰ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਖੇਤੀਬਾੜੀ ਇਨਪੁਟ ਡੀਲਰ ਵਲੋਂ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਦਾ ਮਾਮਲਾ ਸਾਹਮਣੇ ਹੁੰਦਾ ਹੈ, ਤਾਂ ਉਸ ਵਿਰੁਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।