Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ

ਗੜ੍ਹਦੀਵਾਲਾ /ਹੁਸ਼ਿਆਰਪੁਰ, 28 ਜੁਲਾਈ(ਚੌਧਰੀ) 

: ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਕਿਸਾਨਾਂ ਨੂੰ ਮਿਆਰੀ ਖਾਦਬੀਜ ਅਤੇ ਕੀਟਨਾਸ਼ਕਾਂ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦਿਆਂ ਗੈਰ-ਅਧਿਕਾਰਤ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਖਾਦ ਦੀ ਖੇਪ ਜ਼ਬਤ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ 27 ਜੁਲਾਈ ਨੂੰ ਕਿਸਾਨਾਂ ਤੋਂ ਮਿਲੀ ਸ਼ਿਕਾਇਤ ਦੇ ਆਧਾਰ ਤੇ ਪਿੰਡ ਜਮਸ਼ੇਰ ਚਠਿਆਲ ਵਿੱਚ ਛਾਪੇਮਾਰੀ ਕੀਤੀ ਗਈ। ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਨਗੜ੍ਹ ਸਹਿਕਾਰੀ ਸਭਾ ਦੇ ਸਕੱਤਰ ਅਵਤਾਰ ਸਿੰਘ ਅਤੇ ਧੁੱਗਾ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਤਜਿੰਦਰ ਸਿੰਘ ਉਰਫ਼ ਰਾਜਾ ਵੱਲੋਂ ਸਭਾ ਰਾਹੀਂ ਖਾਦ ਮੁਹੱਈਆ ਕਰਵਾਉਣ ਦੀ ਬਜਾਏ ਸਿੱਧੇ ਉਨ੍ਹਾਂ ਦੇ ਘਰਾਂ ਵਿੱਚ ਖਾਦ ਦੀ ਸਪਲਾਈ ਕੀਤੀ ਜਾ ਰਹੀ ਸੀ। ਦੋਸ਼ ਹੈ ਕਿ ਸਬੰਧਤ ਸਕੱਤਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਇਹ ਖਾਦ ਸਿੱਧੀ ਰੈਕ ਤੋਂ ਲਿਆਂਦੀ ਗਈ ਹੈ। ਜਦੋਂ ਕਿਸਾਨਾਂ ਨੇ ਖਾਦ ਦਾ ਬਿੱਲ ਅਤੇ ਬਿਲਟੀ ਮੰਗੀ ਤਾਂ ਉਨ੍ਹਾਂ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਗਿਆਜਿਸ ਤੋਂ ਬਾਅਦ ਕਿਸਾਨਾਂ ਨੇ ਇਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਕੋਲ ਕੀਤੀ।

          ਸ਼ਿਕਾਇਤ ਮਿਲਦੇ ਹੀ ਡਾ. ਦਪਿੰਦਰ ਸਿੰਘ ਸੰਧੂ ਦੇ ਨਿਰਦੇਸ਼ਾਂ ਤੇ ਗਠਿਤ ਟੀਮਜਿਸ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਭੁੰਗਾ ਮਨਪ੍ਰੀਤਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਡਾ. ਸਿਮਰਨਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਟੀ.ਏ.) ਹਰਪ੍ਰੀਤ ਸਿੰਘ ਸ਼ਾਮਲ ਸਨਨੇ ਪਿੰਡ ਜਮਸ਼ੇਰ ਚਠਿਆਲ ਵਿੱਚ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ 299 ਬੋਰੀਆਂ ਡੀਏਪੀ ਅਤੇ 149 ਬੋਰੀਆਂ ਐਮਓਪੀ ਖਾਦ ਜ਼ਬਤ ਕੀਤੀ ਗਈ। ਜ਼ਬਤ ਕੀਤੀ ਗਈ ਖਾਦ ਨੂੰ ਥਾਣਾ ਗੜ੍ਹਦੀਵਾਲਾ ਦੇ ਹਵਾਲੇ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਡੀਏਪੀ ਅਤੇ ਐਮਓਪੀ ਦੇ ਦੋ ਨਮੂਨੇ ਜਾਂਚ ਲਈ ਵੀ ਲਏ ਗਏ।

       ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਬੰਧਤ ਮੁਲਜ਼ਮਾਂ ਖ਼ਿਲਾਫ਼ ਖਾਦ ਕੰਟਰੋਲ ਆਰਡਰ, 1985 ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਗੜ੍ਹਦੀਵਾਲਾ ਵਿੱਚ ਐਫਆਈਆਰ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਬੇਨਿਯਮੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।