Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੁੱਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਤਮਾਹੀ ਜਾਂਚ ਕੀਤੀ

ਮੁੱਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਤਮਾਹੀ ਜਾਂਚ ਕੀਤੀ

ਹੁਸ਼ਿਆਰਪੁਰ, 30 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਮੌਜੂਦ

: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ  ਦੀ ਜੂਨ 2025 ਦੀ ਤਿਮਾਹੀ ਨਿਰੀਖਣ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ. ਵੱਲੋਂ ਕੀਤਾ ਗਿਆ। ਇਹ ਨਿਰੀਖਣ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਦੀ ਹਾਜ਼ਰੀ ਵਿੱਚ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਅਤੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਵੀ ਮੌਜੂਦ ਸਨ।

ਨਿਰੀਖਣ ਪ੍ਰਕਿਰਿਆ ਤਹਿਤ ਵੇਅਰਹਾਊਸ ਨੂੰ ਖੋਲ੍ਹ ਕੇ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਪ੍ਰਣਾਲੀ ਅਤੇ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਨੇੜਿਓਂ ਦੇਖਿਆ ਗਿਆ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਰਿਕਾਰਡ, ਲੌਗਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ।

ਮੁੱਖ ਚੋਣ ਅਫ਼ਸਰ ਸਿਬਿਨ ਸੀ. ਨੇ ਕਿਹਾ ਕਿ ਈਵੀਐਮ ਵੇਅਰਹਾਊਸ ਦਾ ਤਿਮਾਹੀ ਨਿਰੀਖਣ ਇੱਕ ਨਿਯਮਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਕਿ ਹਰ ਜ਼ਿਲ੍ਹੇ ਵਿੱਚ ਸਮੇਂ-ਸਮੇਂ ‘ਤੇ ਕੀਤੀ ਜਾਂਦੀ ਹੈ। ਇਸਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਈ ਰੱਖਣਾ ਹੈ। ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੇਅਰਹਾਊਸ ਪ੍ਰਬੰਧ ਉੱਚਤਮ ਮਾਪਦੰਡਾਂ ਦੇ ਅਨੁਸਾਰ ਪਾਇਆ ਗਿਆ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੌਕੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲਕਦਮੀ ਲੋਕਤੰਤਰੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਬਾਰੇ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੈ।

ਇਸ ਮੌਕੇ ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ ਅਤੇ ਜੈ ਰਾਮ, ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਬੈਂਸ ਤੋਂ ਇਲਾਵਾ ਨੋਡਲ ਅਫਸਰ ਈ.ਵੀ.ਐਮਜ਼ ਬਲਵਿੰਦਰ ਸਿੰਘ, ਸਹਾਇਕ ਨੋਡਲ ਅਫਸਰ ਜਸਪਾਲ ਸਿੰਘ, ਰੁਪਿੰਦਰਪਾਲ ਸਿੰਘ, ਕਾਰਜਕਾਰੀ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਐਸ.ਡੀ.ਓ ਤਿਲਕ ਰਾਜ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਵੀਰ ਸਿੰਘ, ਰਾਜਨ ਮੋਂਗਾ ਵੀ ਮੌਜ਼ੂਦ ਸਨ।