Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ

ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ

ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 10 ਜੂਨ(ਬਿਊਰੋ) : ਮਾਣਯੋਗ ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰੇ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ, ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ, ਕੈਦੀਆਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ, ਜੇਲ੍ਹ ਵਿੱਚ ਮੌਜੂਦ ਮਹਿਲਾਵਾਂ ਕੈਦੀਆਂ/ਹਵਾਲਾਤੀਆਂ ਤੋਂ ਜਾਣਿਆ ਕਿ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹੱਕਾਂ ਦੀ ਗੱਲ ਕੀਤੀ ਗਈ। ਇਸ ਦੌਰਾਨ ਇੱਕ ਮਹਿਲਾ ਕੈਦੀ ਨਾਲ ਉਸ ਦਾ ਬੱਚਾ (No Warrant Child) ਵੀ ਮੌਜੂਦ ਸੀ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਸ ਬੱਚੇ ਨਾਲ ਗੱਲ-ਬਾਤ ਕੀਤੀ ਗਈ ਅਤੇ ਜੇਲ੍ਹ ਸੁਪਰਡੈਂਟ ਸ਼੍ਰੀ ਅਨੁਰਾਗ ਕੁਮਾਰ ਆਜ਼ਾਦ ਨੂੰ ਕਿਹਾ ਕਿ ਬੱਚੇ ਦੀ ਸਿਹਤ ਦਾ ਧਿਆਨ ਰੱਖਿਆ ਜਾਵੇ, ਜੇਲ੍ਹ ਵਿੱਚ ਪੀਣ ਵਾਲੇ ਪਾਣੀ ਦਾ ਨਿਰੀਖਣ ਕਰਵਾਉਣ, ਸਫਾਈ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਤੇ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਮਿਤੀ 13.06. 2022 ਨੂੰ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਸਬੰਧੀ ਜਾਣਕਾਰੀ ਦੇਣ ਦੇ ਨਾਲ ਹੀ (International Yoga Day) ਵਿਸ਼ਵ ਯੋਗ ਦਿਵਸ ਮਿਤੀ 21.06.2022 ਨੂੰ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮਨਾਇਆ ਜਾਣਾ ਹੈ, ਸਬੰਧੀ ਜਾਣਕਾਰੀ ਦਿੱਤੀ ਗਈ।

ਉਪਰੋਕਤ ਦੌਰੇ ਦੌਰਾਨ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੇ ਨਾਲ ਸੁਪਰਡੈਂਟ ਸ਼੍ਰੀ ਅਨੁਰਾਗ ਕੁਮਾਰ ਆਜ਼ਾਦ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਸਰਬਜੀਤ ਸਿੰਘ ਸ਼੍ਰੀ ਗੁਰਜਿੰਦਰ ਸਿੰਘ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਸ਼੍ਰੀ ਪਵਨ ਕੁਮਾਰ ਹਾਜ਼ਰ ਸਨ।

ਇਸ ਦੇ ਨਾਲ ਹੀ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਹੁਸ਼ਿਆਪੁਰ ਵਿਖੇ PLEA Bargaining (Section 265-A-265-L) ਵਿੱਚ ਪ੍ਰਾਵਧਾਨ ਨੂੰ ਪ੍ਰੋਤਸਾਹਣ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼੍ਰੀ ਸੁਦਰਸ਼ਨ ਕੁਮਾਰ ਐਡਵੋਕੇਟ ਵਲੋਂ ਸ਼:ਥਂ ਨ਼ਗਪ਼ਜਅਜਅਪ PLEA Bargaining (Section 265-A-265-L) ਕੈਦੀਆਂ/ਹਵਾਲਾਤੀਆਂ ਨੂੰ ਦੱਸਿਆ ਗਿਆ ਕਿ ਉਹ ਆਪਣਾ ਅਪਰਾਧ ਸਵੀਕਾਰ ਕਰਕੇ ਨਿਧਾਰਤ ਸਜ਼ਾ ਤੋਂ ਘੱਟ ਸਜ਼ਾ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਕੈਦੀਆਂ ਵਲੋਂ ਸਮੇਂ ਸਿਰ ਅਪੀਲ ਨਹੀਂ ਦਾਇਰ ਕੀਤੀ ਗਈ, ਉਨ੍ਹਾਂ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਇਆ ਕਰਵਾਉਣ ਲਈ ਸਪੈਸ਼ਲ ਮੁਹਿੰਮ ਸਬੰਧੀ ਅਤੇ ਜ਼ਿਲ੍ਹਾ ਕਚੈਹਰੀ ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਮਿਤੀ 13.08. 2022 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਸ਼੍ਰੀ ਸੁਰਿੰਦਰ ਸਿੰਘ ਪੀ.ਐਲ. ਵੀ. ਵਲੋਂ ਮੁਫਤ ਕਾਨੂੰਨੀ ਸਹਾਇਤਾ ਦੀ ਸਮਗਰੀ ਵੰਡੀ ਗਈ।

error: copy content is like crime its probhihated