Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing *ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ*

*ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ*

ਹੁਸ਼ਿਆਰਪੁਰ, 22 ਜੂਨ (PPT NEWS) 

*ਲੋਕਾਂ ਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦਾ ਸੱਦਾ*

*ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ*

*ਗੁਰਬਤ ਅਤੇ ਹੋਰ ਅਲਾਮਤਾਂ ਦੇ ਖਾਤਮੇ ਲਈ ਸਿੱਖਿਆ ਸਭ ਤੋਂ ਕਾਰਗਰ ਹਥਿਆਰ*

*ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ ਹੈ ਮਿਸਾਲੀ ਕਦਮ*

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ।

ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ ‘ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।

ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਸਹੀ ਮਾਅਨਿਆਂ ‘ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁਢਲਾ ਜੀਵਨ ਇੱਕ ਮੁਸਲਿਮ ਪਰਿਵਾਰ ਵਿੱਚ ਬੀਤਿਆ ਸੀ ਪਰ ਉਹ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ।

ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ਉਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤਾ ਜਾ ਰਿਹਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਕਰੇਗੀ ਤਾਂ ਕਿ ਨੌਜਵਾਨਾਂ ਵਿੱਚ ਸਾਕਾਰਾਤਮਕ ਊਰਜਾ ਭਰੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਖਾਕਾ ਤਿਆਰ ਕੀਤਾ ਗਿਆ ਅਤੇ ਆਉਂਦੇ ਦਿਨਾਂ ਨੂੰ ਇਸ ਨੂੰ ਲਾਗੂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖੀ ਜੀਵਨ ਵਿੱਚ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਜਿਹਾ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਨੇ ਇਹ ਮਾਮਲਾ ਨਹੀਂ ਉਠਾਇਆ ਸੀ ਪਰ ਉਨ੍ਹਾਂ ਵੱਲੋਂ ਮਸਲਾ ਚੁੱਕਣ ਤੋਂ ਬਾਅਦ ਸੰਸਦ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪਲ ਸਨ ਜਿਸ ਕਰਕੇ ਉਨ੍ਹਾਂ ਨੂੰ ਮਾਨਸਿਕ ਸੰਤੁਸ਼ਟੀ ਹੋਈ ਕਿਉਂਕਿ ਕੌਮੀ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਪਹਿਲੀ ਵਾਰ ਯਾਦ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਡਾ. ਰਵਜੋਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

error: copy content is like crime its probhihated