Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁਕੇਰੀਆਂ / ਦਸੂਹਾ (ਹੁਸ਼ਿਆਰਪੁਰ), 24 ਫਰਵਰੀ (ਚੌਧਰੀ) 

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ

* ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂ :  ਮੁੱਖ ਮੰਤਰੀ

* ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ

* ਮੌਜੂਦਾ ਇਕ ਕਰੋੜ ਰੁਪਏ ਦੇ ਮੁਕਾਬਲੇ ਦੋ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਨ ਦਾ ਐਲਾਨ

* ਕੈਬਨਿਟ ਰੈਂਕ ਵਾਲੇ ਚੇਅਰਮੈਨ ਦੀ ਅਗਵਾਈ ਹੇਠ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਹੋਵੇਗੀ

: ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ ‘ਚ ਬੈਠੇ ਲੋਕ ਪ੍ਰਾਜੈਕਟਾਂ ‘ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ ‘ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ ‘ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ।

error: copy content is like crime its probhihated