Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਹੁਸ਼ਿਆਰਪੁਰ,29 ਦਸੰਬਰ (ਪ੍ਰਾਈਮ ਪੰਜਾਬ ਟਾਈਮਜ ) 

  : ਬੱਚਿਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬਾਲ ਸੁਰੱਖਿਆ ਯੂਨਿਟ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਬੱਚਿਆਂ ਨੂੰ ਲਿਜਾਣ ਲਈ ਵਰਤੀਆਂ ਜਾਣ ਵਾਲੀਆਂ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦਾ ਮੁੱਖ ਮਕਸਦ ਸਕੂਲੀ ਆਵਾਜਾਈ ਦੌਰਾਨ ਬੱਚਿਆਂ ਦੀ ਜਾਨੀ ਸੁਰੱਖਿਆ ਨਾਲ ਸੰਬੰਧਿਤ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ।
ਇਸ ਚੈਕਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੀ ਫਿਟਨੈੱਸ ਹਾਲਤ, ਰਜਿਸਟ੍ਰੇਸ਼ਨ ਅਤੇ ਇੰਸ਼ੋਰੈਂਸ ਦਸਤਾਵੇਜ਼, ਡਰਾਈਵਰਾਂ ਦੇ ਡ੍ਰਾਈਵਿੰਗ ਲਾਇਸੰਸ, ਡਰਾਈਵਰਾਂ ਅਤੇ ਹੈਲਪਰਾਂ ਦੀ ਪੁਲਿਸ ਵੇਰੀਫਿਕੇਸ਼ਨ, ਬੱਸ ਵਿੱਚ ਹੈਲਪਰ ਦੀ ਉਪਲਬੱਧਤਾ, ਫਸਟ ਏਡ ਬਾਕਸ, ਅੱਗ ਬੁਝਾਊ ਉਪਕਰਨ, ਸਪੀਡ ਗਵਰਨਰ, ਸੀ.ਸੀ.ਟੀ.ਵੀ, ਬੱਸ ਦੇ ਦਰਵਾਜ਼ਿਆਂ ਅਤੇ ਸੀਟਾਂ ਦੀ ਸੁਰੱਖਿਆ, ਅਤੇ ਬੱਚਿਆਂ ਦੀ ਸਹੂਲਤ ਲਈ ਜ਼ਰੂਰੀ ਸਾਰੇ ਪ੍ਰਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।
ਚੈਕਿੰਗ ਦੌਰਾਨ ਜਿੱਥੇ ਵੀ ਕੁਝ ਘਾਟਾਂ ਜਾਂ ਨਿਯਮਾਂ ਦੀ ਉਲੰਘਣਾ ਪਾਈ ਗਈ, ਉਥੇ ਸਕੂਲ ਪ੍ਰਬੰਧਕਾਂ ਅਤੇ ਬੱਸ ਸਟਾਫ਼ ਨੂੰ ਤੁਰੰਤ ਸੁਧਾਰ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਨਾਲ ਹੀ ਉਨ੍ਹਾਂ ਨੂੰ ਇਹ ਵੀ ਅਗਾਹ ਕੀਤਾ ਗਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋਂ ਸਕੂਲ ਪ੍ਰਬੰਧਕਾਂ, ਡਰਾਈਵਰਾਂ ਅਤੇ ਹੈਲਪਰਾਂ ਨੂੰ ਬੱਚਿਆਂ ਨਾਲ ਦੋਸਤਾਨਾ ਵਿਵਹਾਰ, ਸੁਰੱਖਿਅਤ ਡਰਾਈਵਿੰਗ, ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਬਾਰੇ ਵੀ ਜਾਗਰੂਕ ਕੀਤਾ ਗਿਆ।
ਬਾਲ ਸੁਰੱਖਿਆ ਯੂਨਿਟ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਰਾਹੀਂ ਯਾਤਰਾ ਕਰਨ ਵਾਲੇ ਸਾਰੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਇਸ ਦੌਰਾਨ ਮਾਪਿਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਸਕੂਲ ਬੱਸ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਕੋਈ ਕਮੀ ਜਾਂ ਲਾਪਰਵਾਹੀ ਨਜ਼ਰ ਆਵੇ, ਤਾਂ ਤੁਰੰਤ ਸਬੰਧਿਤ ਸਕੂਲ ਪ੍ਰਬੰਧਨ ਜਾਂ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਫੋਟੋ ਕੈਪਸ਼ਨ  :-ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਦਾ ਦ੍ਰਿਸ਼।