Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਬੱਚਿਆਂ ਦੀ ਸੁਰੱਖਿਆ ਲਈ ਸੁਰੂ ਕੀਤੀ ਸਕੂਲ ਵਾਹਨਾਂ ਦੀ ਚੈਕਿੰਗ ਮੁਹਿੰਮ – SDMਦਸੂਹਾ

ਬੱਚਿਆਂ ਦੀ ਸੁਰੱਖਿਆ ਲਈ ਸੁਰੂ ਕੀਤੀ ਸਕੂਲ ਵਾਹਨਾਂ ਦੀ ਚੈਕਿੰਗ ਮੁਹਿੰਮ – SDMਦਸੂਹਾ

ਦਸੂਹਾ 24 ਅਪ੍ਰੈਲ (ਚੌਧਰੀ) 

:  ਅੱਜ ਪ੍ਰਦੀਪ ਸਿੰਘ ਬੈਂਸ, ਪੀ.ਸੀ.ਐਸ., ਐਸ.ਡੀ.ਐਮ.. ਦਸੂਹਾ ਵਲੋਂ ਦੱਸਿਆ ਗਿਆ ਕਿ ਮਾਨਯੋਗ ਪੰਜਾਬ ਸਟੇਟ ਟ੍ਰਾਂਸਪੋਰਟ ਕਮਿਸ਼ਨ ਅਤੇ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਜੀ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਹਿੱਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਰ.ਟੀ.ਏ. ਸਟਾਫ, ਹੁਸ਼ਿਆਰਪੁਰ ਅਤੇ ਟ੍ਰਾਫਿਕ ਪੁਲਿਸ, ਦਸੂਹਾ ਦੀ ਸਹਾਇਤਾ ਨਾਲ ਵੱਖ ਵੱਖ ਸਕੂਲਾਂ ਦੇ ਵਾਹਨਾਂ ਦੀ ਸਾਂਝੀ ਚੈਕਿੰਗ ਮੁਹਿੰਮ ਸੁਰੂ ਕੀਤੀ ਗਈ । ਇਸ ਮੁਹਿੰਮ ਤਹਿਤ ਸਕੂਲ ਮੁੱਖੀਆਂ ਅਤੇ ਵਾਹਨ ਕਰਮਚਾਰੀਆਂ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਵਾਹਨ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ। ਜਿਸਦੇ ਤਹਿਤ ਸਕੂਲ ਵਾਹਨਾਂ ਵਿੱਚ ਲੋੜੀਂਦੇ ਮੁਕੰਮਲ ਦਸਤਾਵੇਜ਼, ਸੀ.ਸੀ.ਟੀਵੀ ਕੈਮਰੇ, ਸਪੀਡ ਕੰਟਰੋਲਰ, ਬਗੈਰ ਟੇਪ ਰਿਕਾਡਰ/ਸੀ.ਡੀ./ਟੀ.ਵੀ. ਰਹਿਤ, ਸੇਫਟੀ ਜੰਗਲੇ, ਬਗੈਰ ਪ੍ਰੈਸ਼ਰ ਹਾਰਨ, ਬਗੈਰ ਓਵਰ ਲੋਡਿੰਗ, ਸੀਟ ਬੈਲਟ, ਅੱਗ ਬੁਝਾਊ ਯੰਤਰ, ਸ਼ਿਕਾਇਤ ਬਾੱਕਸ, ਸ਼ਿਕਾਇਤ ਕੰਟੈਕਟ ਨੰਬਰ, ਰਿਫਲੈਕਟਰਜ਼, ਹੈਲਪਰ ਆਦਿ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਐਸ.ਡੀ.ਐਮ. ਦਸੂਹਾ ਵਲੋਂ ਦੱਸਿਆ ਗਿਆ ਕਿ ਇਸ ਚੈਕਿੰਗ ਦੌਰਾਨ ਸਕੂਲੀ ਵਾਹਨਾਂ ਦੇ ਸਟਾਫ ਨੂੰ ਟ੍ਰਾਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਮੌਕੇ ‘ਤੇ ਲੋੜੀਂਦੇ ਚਲਾਨ ਵੀ ਕੱਟੇ ਗਏ । ਉਨ੍ਹਾਂ ਵਲੋਂ ਸਕੂਲ ਮੁੱਖੀਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੀ ਸੁਰਖਿਆ ਨੂੰ ਮੁੱਖ ਰੱਖਦਿਆਂ ਵਾਹਨਾਂ ਦੀ ਖੁਦ ਨਿਗਰਾਨੀ ਰੱਖਣ ਅਤੇ ਜੇਕਰ ਕਿਸੇ ਸਕੂਲੀ ਵਾਹਨ ਪ੍ਰਤੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਐਸ.ਡੀ.ਐਮ. ਦਫਤਰ ਜਾਂ ਸਕੂਲ ਮੁਖੀ ਨੂੰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ।