Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਫਤਿਹਪੁਰ ਵਿੱਚ “ਅੰਤਰਰਾਸ਼ਟਰੀ ਮਹਿਲਾ ਦਿਵਸ” ਅਤੇ “ਹੋਲੀ” ਦਾ ਤਿਉਹਾਰ ਮਨਾਇਆ ਗਿਆ

ਬਾਲ ਵਾਟਿਕਾ ਸਕੂਲ ਫਤਿਹਪੁਰ ਵਿੱਚ “ਅੰਤਰਰਾਸ਼ਟਰੀ ਮਹਿਲਾ ਦਿਵਸ” ਅਤੇ “ਹੋਲੀ” ਦਾ ਤਿਉਹਾਰ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

7 ਮਾਰਚ : ਬਾਲ ਵਾਟਿਕਾ ਸਕੂਲ ਵਿੱਚ “ਹੋਲੀ” ਦਾ ਤਿਉਹਾਰ ਅਤੇ “ਅੰਤਰਰਾਸ਼ਟਰੀ ਮਹਿਲਾ ਦਿਵਸ”ਮਨਾਇਆ ਗਿਆ|ਇਸ ਮੌਕੇ ਪੂਰੇ ਸਕੂਲ ਵਿੱਚ ਖੁਸ਼ੀਆਂ ਅਤੇ ਰੰਗਾਂ ਦਾ ਮਾਹੌਲ ਸੀ |ਬੱਚਿਆਂ ਨੂੰ ਹੋਲੀ ਸੰਬੰਧੀ ਅਤੇ ਮਹਿਲਾ ਦਿਵਸ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਐਸੇਮਬਲੀ ਦਾ ਪ੍ਰਬੰਧ ਕੀਤਾ ਗਿਆ | ਇਸ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੇ ਹੋਲੀ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ਼ ਜੁੜੇ ਇਤਿਹਾਸ ਬਾਰੇ ਚਾਨਣਾ ਪਾਇਆ | ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ ਅਤੇ ਡਾਇਰੈਕਟਰ ਮੈਡਮ ਰਿੰਪੀ ਡਡਵਾਲ ਨੇ ਸਾਰੇ ਬੱਚਿਆਂ ਅਤੇ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਸਾਵਧਾਨੀ ਨਾਲ਼ ਹੋਲੀ ਖੇਡਣ ਦੀ ਹਦਾਇਤ ਦਿੱਤੀ |ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਨੇ ਬੱਚਿਆਂ ਨੂੰ ਦੱਸਿਆ ਕਿ ਹੋਲੀ ਇੱਕ ਅਜਿਹਾ ਤਿਉਹਾਰ ਹੈ ਜਿਸਨੂੰ ਹਰ ਧਰਮ ਦੇ ਲੋਕ ਬਹੁਤ ਉਤਸ਼ਾਹ ਨਾਲ਼ ਮਨਾਉਂਦੇ ਹਨ ਅਤੇ ਇਹ ਤਿਉਹਾਰ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ | ਇਸ ਤੋਂ ਇਲਾਵਾ ਉਹਨਾਂ ਨੇ ਮਹਿਲਾ ਦਿਵਸ ਬਾਰੇ ਬੱਚਿਆਂ ਨੂੰ ਦੱਸਿਆ ਕਿ ਇਹ ਦਿਵਸ 8 ਮਾਰਚ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਨਾਰੀ ਨੂੰ ਸਨਮਾਨ ਦੇਣਾ ਹੈ | ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਵੀ ਸ਼ਾਮਿਲ ਸਨ |