Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਬੱਚਿਆਂ ਅਤੇ ਗਰਭਵਤੀਆਂ ਦੇ ਸੰਪੂਰਨ ਟੀਕਾਕਰਣ ਲਈ ਮਿਸ਼ਨ ਇੰਦਰ ਧਨੁਸ਼ ਚੱਲੇਗਾ ਤਿੰਨ ਪੜਾਵਾਂ ਵਿਚ : ਕੋਮਲ ਮਿੱਤਲ 

ਬੱਚਿਆਂ ਅਤੇ ਗਰਭਵਤੀਆਂ ਦੇ ਸੰਪੂਰਨ ਟੀਕਾਕਰਣ ਲਈ ਮਿਸ਼ਨ ਇੰਦਰ ਧਨੁਸ਼ ਚੱਲੇਗਾ ਤਿੰਨ ਪੜਾਵਾਂ ਵਿਚ : ਕੋਮਲ ਮਿੱਤਲ 

ਹੁਸ਼ਿਆਰਪੁਰ (ਬਿਊਰੋ) 
ਡਿਪਟੀ ਕਮਿਸ਼ਨਰ ਨੇ ਰੁਟੀਨ ਟੀਕਾਕਰਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
29 ਅਗਸਤ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਮਿਸ਼ਨ ਇੰਦਰਧਨੁਸ਼ ਅਤੇ ਰੁਟੀਨ ਟੀਕਾਕਰਨ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਟਾਸਕ ਫੋਰਸ ਦੀ ਇਕ ਵਿਸ਼ੇਸ਼ ਕੀਤੀ ਗਈ। ਜਿਸ ਵਿਚ ਸਿਹਤ ਵਿਭਾਗ ਤੋਂ ਜ਼ਿਲਾ ਟੀਕਾਕਰਣ ਅਫ਼ਸਰ ਡਾ ਸੀਮਾ ਗਰਗ ਸਮੇਤ ਆਈਐਮਏ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦੇ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣ ਅਤੇ ਜ਼ਿਲ੍ਹੇ ‘ਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ‘ਚ ਪਏ ਪਾੜੇ ਨੂੰ ਭਰਨ ਲਈ 11 ਸਤੰਬਰ 2023 ਤੋਂ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਸ਼ੁਰੂ ਹੋ ਰਿਹਾ ਹੈ। ਬੱਚਿਆਂ ਅਤੇ ਗਰਭਵਤੀ ਔਰਤਾਂ ਦੇ 100 ਪ੍ਰਤੀਸ਼ਤ ਟੀਕਾਕਰਨ ਲਈ ਤਿੰਨ ਪੜਾਵਾਂ ਵਿੱਚ ਇਹ ਪ੍ਰੋਗਰਾਮ ਚਲਾਇਆ ਜਾਵੇਗਾ ਪਹਿਲਾ ਪੜਾਅ 11 ਸਤੰਬਰ ਤੋਂ ਸ਼ੁਰੂ ਹੋਵੇਗਾ, ਦੂਜਾ ਪੜਾਅ 9 ਅਕਤੂਬਰ ਤੋਂ 14 ਅਕਤੂਬਰ ਤੱਕ ਚੱਲੇਗਾ। ਤੀਜਾ ਪੜਾਅ 20 ਨਵੰਬਰ ਤੋਂ 25 ਨਵੰਬਰ ਤੱਕ ਚੱਲੇਗਾ। ਇਸ ਮਿਸ਼ਨ ਦਾ ਮੁੱਖ ਉਦੇਸ਼ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਮਿਸ਼ਨ ਇੰਦਰਧਨੁਸ਼ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਸਿਹਤ ਵਿਭਾਗ ਨੂੰ ਹਰ ਪਾਸਿਓਂ ਸਹਿਯੋਗ ਦੇਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ 5 ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆਂ ਦਾ ਟੀਕਾਕਰਣ ਆਊਟਰੀਚ ਕੈਂਪਾਂ ਅਤੇ ਮੋਬਾਈਲ ਟੀਮਾਂ ਰਾਹੀਂ ਕਵਰ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਬੱਚਿਆਂ ਦਾ ਘਰਾਂ ਵਿੱਚ ਜਨਮ ਹੋਇਆ ਹੈ, ਉਨ੍ਹਾਂ ਬੱਚਿਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਰੂਟੀਨ ਟੀਕਾਕਰਨ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਦਸੰਬਰ 2023 ਤੱਕ ਮੀਜ਼ਲ ਰੁਬੈਲਾ ਦੇ ਖਾਤਮੇ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਹੋ ਰਹੇ ਟੀਕਾਕਰਣ ਅਤੇ ਡਿਲੀਵਰੀਆਂ ਨੂੰ ਯੂ ਵਿਨ ਐਪ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ ਤੇ ਡਾਟਾ ਸਿਹਤ ਵਿਭਾਗ ਨਾਲ ਸਾਂਝਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਪੋਸਟਰ ਜਾਰੀ ਕੀਤਾ ਗਿਆ।
ਇਸ ਮੌਕੇ ਡਾ ਅਮਿਤ ਗੁਪਤਾ, ਡਾ ਰਾਜਿੰਦਰ ਸ਼ਰਮਾ, ਡਾ ਪ੍ਰਦੀਪ ਢੀਂਗਰਾ, ਡਾ ਕੁਲਦੀਪ ਸਿੰਘ, ਡਾ ਰਜਤ ਗੁਪਤਾ, ਡਾ ਹਰਦੀਪ ਦੀਪ, ਡਾ ਬਲਵਿੰਦਰ ਸਿੰਘ, ਡਾ ਮੀਤ ਦਪਿੰਦਰ ਸਿੰਘ ਸੋਢੀ, ਵੀਸੀਸੀਐਮ ਉਪਕਾਰ ਸਿੰਘ ਅਤੇ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

error: copy content is like crime its probhihated