Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ : ਰਾਜਦੀਪ ਰੰਧਾਵਾ

ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ : ਰਾਜਦੀਪ ਰੰਧਾਵਾ

ਬਟਾਲਾ, 24 ਜਨਵਰੀ (ਅਵਿਨਾਸ਼ ਸ਼ਰਮਾ)

ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਤਲਵੰਡੀ ਲਾਲ ਸਿੰਘ ਵਿਖੇ ਸਮਾਜ ਸੇਵੀ ਸੰਸਥਾ ਵੱਲੋਂ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ

 : ਅੱਜ ਬਟਾਲਾ ਦੇ ਨਜ਼ਦੀਕੀ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਵਿੱਚ ਸਮਾਜ ਸੇਵੀ ਸੰਸਥਾ ਦੇ ਚੇਅਰਮੈਨ ਰਾਜਦੀਪ ਸਿੰਘ ਰੰਧਾਵਾ (ਪਿੰਕੀ ਰੰਧਾਵਾ) ਅਤੇ ਪ੍ਰਧਾਨ ਜਸਵਿੰਦਰਪਾਲ ਸਿੰਘ ਰੰਧਾਵਾ ਉਰਫ ਹੈਪੀ ਵੱਲੋਂ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸਕੂਲ ਦੀ ਮੁੱਖ ਅਧਿਆਪਕਾ ਰਮਨਦੀਪ ਕੌਰ ਬਾਜਵਾ ਅਤੇ ਸਕੂਲ ਸਟਾਫ ਵਲੋਂ ਸੰਸਥਾ ਦੇ ਚੇਅਰਮੈਨ ਰਾਜਦੀਪ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਐਨ.ਆਰ.ਆਈ ਰਾਜਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਇਸ ਪਿੰਡ ਦੇ ਵਸਨੀਕ ਹਨ ਅਤੇ ਇਸ ਪਿੰਡ ਨੂੰ ਉਨ੍ਹਾਂ ਨੇ ਗੋਦ ਲਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਸਾਲ ਪਹਿਲਾਂ ਉਨ੍ਹਾਂ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਇਮਾਰਤ ਦੀ ਉਸਾਰੀ ਕਰਵਾਈ ਗਈ ਸੀ ਤਾਂ ਜੋ ਵਿਦਿਆਰਥੀ ਸਕੂਲ ਵਿੱਚ ਆਰਾਮ ਨਾਲ ਪੜ੍ਹ ਸਕਣ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਅੱਜ ਉਨ੍ਹਾਂ ਸਕੂਲ ਵਿੱਚ 18 ਲੱਖ ਰੁਪਏ ਦੀ ਲਾਗਤ ਨਾਲ ਬਣੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸਕੂਲ ਨੂੰ 40 ਦੇ ਕਰੀਬ ਕੰਪਿਊਟਰ ਮੁਹੱਈਆ ਕਰਵਾਏ ਹਨ ਤਾਂ ਜੋ ਵਿਦਿਆਰਥੀ ਸਮੇਂ ਦੇ ਸਾਥੀ ਬਣ ਕੇ ਅੱਗੇ ਵੱਧ ਸਕਣ। ਉਨ੍ਹਾਂ ਦੱਸਿਆ ਕਿ ਇਸ ਕੰਪਿਊਟਰ ਲੈਬ ਦਾ ਸਾਰਾ ਕੰਮ ਉਨ੍ਹਾਂ ਵੱਲੋਂ ਹੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਸਾਡੇ ਦੇਸ ਦਾ ਭਵਿੱਖ ਹਨ, ਇਸ ਲਈ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗ ਹੈ ਅਤੇ ਵਿਦਿਆਰਥੀਆਂ ਨੂੰ ਕੰਪਿਊਟਰ ਬਾਰੇ ਗਿਆਨ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਜਿਆਦਾਤਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰਾਂ ਦੀ ਘਾਟ ਕਾਰਨ ਬੱਚੇ ਕੰਪਿਊਟਰਾਂ ਬਾਰੇ ਸਹੀ ਢੰਗ ਨਾਲ ਜਾਣਕਾਰੀ ਹਾਸਲ ਨਹੀਂ ਕਰ ਪਾਉਂਦੇ, ਜਿਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਆਪਣੇ ਪਿੰਡ ਦੇ ਸਰਕਾਰੀ ਸਕੂਲ ਨੂੰ 40 ਦੇ ਕਰੀਬ ਕੰਪਿਊਟਰ ਮੁਹੱਈਆ ਕਰਵਾਏ ਹਨ ਅਤੇ ਇਸ ਵਿੱਚ ਵੱਖ-ਵੱਖ ਕਿਸਮ ਦੇ ਸਾਫਟਵੇਅਰ ਵੀ ਲੋਡ ਕੀਤੇ ਗਏ ਹਨ ਤਾਂ ਜੋ ਬੱਚੇ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਬੂਟ, ਗਰਮ ਵਰਦੀਆਂ ਅਤੇ 350 ਦੇ ਕਰੀਬ ਡਿਜੀਟਲ ਸਲੇਟਾਂ ਵੀ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 6 ਹੋਣਹਾਰ ਵਿਦਿਆਰਥੀਆਂ ਨੂੰ ਟੈਬਲੇਟ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਵਿਦੇਸਾਂ ਵਿੱਚ ਵਸਦੇ ਹਰੇਕ ਐੱਨ.ਆਰ.ਆਈ ਨੂੰ ਆਪਣੇ ਪਿੰਡਾਂ ਨੂੰ ਗੋਦ ਲੈ ਕੇ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਅੰਤ ਵਿੱਚ ਸਕੂਲ ਵਿੱਚ ਆਏ ਬੱਚਿਆਂ ਦੇ ਮਾਪਿਆਂ ਨੂੰ ਸੰਸਥਾ ਵੱਲੋਂ ਸ਼ਾਲ ਅਤੇ ਲੋਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਸਮਿੰਦਰ ਕੌਰ, ਸੋਨੂੰ ਲੂਥਰਾ, ਕੋਮਲ ਲੂਥਰਾ, ਹੈੱਡ ਮਾਸਟਰ ਕੁਲਦੀਪ ਸਿੰਘ, ਹੈੱਡ ਮਾਸਟਰ ਨਵਦੀਪ ਸਿੰਘ, ਹੈੱਡ ਮਾਸਟਰ ਸੁਭਾਸ ਚੰਦਰ, ਬੀ.ਪੀ.ਓ ਕੁਲਬੀਰ ਕੌਰ, ਬੀ.ਆਰ.ਪੀ ਮਨਦੀਪ ਸਿੰਘ, ਬੀ.ਐੱਮ.ਸੀ ਬਲਜੀਤ ਸਿੰਘ, ਮਨਜਿੰਦਰ ਕੌਰ, ਹਰਲੀਨ ਕੌਰ, ਕਿਰਨਦੀਪ ਕੌਰ, ਡਾ. ਮਨਦੀਪ ਕੌਰ, ਸੀਮਾ, ਬਲਜੀਤ ਕੌਰ, ਸੰਦੀਪ ਕੁਮਾਰ, ਰਮਨਦੀਪ ਕੌਰ, ਮੋਨਾ ਰਾਣੀ, ਮਨਜਿੰਦਰ ਕੌਰ, ਬਲਜਿੰਦਰ ਕੌਰ, ਰਵਨੀਤ ਕੌਰ, ਪਵਨ ਕੁਮਾਰ, ਸੰਦੀਪ ਕੁਮਾਰ, ਵਿਪਨ ਕੁਮਾਰ, ਗੁਰਪਿੰਦਰ ਕੌਰ, ਨੇਹਾ, ਕਿਰਨਦੀਪ ਕੌਰ, ਰਜਿੰਦਰ ਸਿੰਘ, ਨਵਦੀਪ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਰਾਜਦੀਪ ਸਿੰਘ ਆਦਿ ਹਾਜਰ ਸਨ।