Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 16 ਮਈ ਤੋਂ 31 ਮਈ ਤੱਕ ਬੱਚਿਆਂ ਦੀਆਂ ਆਫ਼ ਲਾਈਨ ਕਲਾਸਾਂ ਲੱਗਣਗੀਆਂ : ਰੋਸ਼ਨ ਲਾਲ

16 ਮਈ ਤੋਂ 31 ਮਈ ਤੱਕ ਬੱਚਿਆਂ ਦੀਆਂ ਆਫ਼ ਲਾਈਨ ਕਲਾਸਾਂ ਲੱਗਣਗੀਆਂ : ਰੋਸ਼ਨ ਲਾਲ

16 ਮਈ ਤੋਂ 31 ਮਈ ਤੱਕ ਬੱਚਿਆਂ ਦੀਆਂ ਆਫ਼ ਲਾਈਨ ਕਲਾਸਾਂ ਲੱਗਣਗੀਆਂ : ਰੋਸ਼ਨ ਲਾਲ

ਨਵਾਂ ਸ਼ਹਿਰ,15 ਮਈ(ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਸਰਕਾਰ ਵਲੋਂ ਬੱਚਿਆਂ,ਮਾਪਿਆਂ ਅਤੇ ਅਧਿਆਪਕਾਂ ਦੇ ਮਿਲੇ ਸੁਝਾਵਾਂ ਅਨੁਸਾਰ ਪੱਤਰ ਨੰਬਰ 8/ 19 /2005/ 5 ਸਿ 69-73 ਮਿਤੀ 13-05-2022 ਚੰਡੀਗੜ੍ਹ ਰਾਂਹੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਿਤੀ 16 ਮਈ ਤੋਂ 31 ਮਈ ਤੱਕ ਸਾਰੇ ਸਰਕਾਰੀ,ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪਹਿਲਾਂ ਦੀ ਤਰ੍ਹਾਂ ਆਫ਼ ਲਾਈਨ ਕਲਾਸਾਂ ਲਗਾਉਣਗੇ। ਸ਼੍ਰੀ ਰੋਸ਼ਨ ਲਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ,ਨਵਾਂ ਸ਼ਹਿਰ ਨੇ ਅਧਿਆਪਕਾਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਆਪਕ ਪਹਿਲਾਂ ਦੀ ਤਰ੍ਹਾਂ ਸਕੂਲਾਂ ਵਿੱਚ ਬੱਚਿਆਂ ਨੂੰ ਟਾਈਮ ਟੇਬਲ ਅਨੁਸਾਰ ਸਕੂਲ ਦਾ ਕੰਮ ਕਰਵਾਉਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਦਿਨੋਂ-ਦਿਨ ਵੱਧਦੀ ਗਰਮੀ ਦੇ ਮੱਦੇ ਨਜ਼ਰ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਬੱਚਿਆਂ ਦੇ ਪੀਣ ਲਈ ਸਾਫ਼ ਅਤੇ ਠੰਡੇ ਪਾਣੀ ਦਾ ਉੱਚਿਤ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਬੱਚਿਆਂ ਨੂੰ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਦਿਆਂ ਬਾਹਰ ਧੁੱਪ ਵਿੱਚ ਘੁੰਮਣ ਤੋਂ ਮਨਾ ਕੀਤਾ ਜਾਵੇ ਅਤੇ ਬੱਚਿਆਂ ਨੂੰ ਦਿਨ ਵਿੱਚ ਘੱਟੋ-ਘੱਟ ਦੋ ਵਾਰ ਠੰਡੇ ਪਾਣੀ ਨਾਲ ਇਸ਼ਨਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਬੱਚਿਆਂ ਨੂੰ ਪਾਣੀ ਦੀ ਬੱਚਤ ਅਤੇ ਦਰੱਖਤਾ ਦੀ ਸੰਭਾਲ ਲਈ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬੱਚਿਆਂ ਨੂੰ ਇੱਕਲੇ ਦਰਿਆਵਾਂ,ਨਹਿਰਾਂ ਅਤੇ ਤਲਾਬਾਂ ਵਿੱਚ ਨਹਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੌਸਮ ਜਿਆਦਾ ਗਰਮ ਹੋਣ ਕਰਕੇ ਮਿਡ ਡੇ ਮੀਲ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਕਿ ਬੱਚਿਆਂ ਨੂੰ ਤਾਜ਼ਾ ਅਤੇ ਪੋਸਟਿਕ ਖਾਣਾ ਦਿੱਤਾ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਨੂੰ ਬੱਚਿਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਕੰਮ ਕਰਵਾਕੇ ਉਨ੍ਹਾਂ ਦੇ ਟੀਚਿਆਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਕਿ ਜੁਲਾਈ ਵਿੱਚ ਬੱਚੇ ਆਪਣੀ ਜਮਾਤ ਦੇ ਪੱਧਰ ਅਨੁਸਾਰ ਪੜ੍ਹਾਈ ਕਰ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬੱਚਿਆਂ ਦਾ ਸਰਵ ਪੱਖੀ ਵਿਕਾਸ ਸਾਡਾ ਮੁੱਖ ਮੰਤਵ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਿਆਲ ਮਾਨ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ,ਰਾਮ ਲਾਲ ਹੈੱਡ ਟੀਚਰ,ਸੁਰਿੰਦਰ ਕੌਰ ਸਿੰਮੀ ਅਤੇ ਸੁਖਵਿੰਦਰ ਕੌਰ ਵੀ ਹਾਜਿਰ ਸਨ।
ਕੈਪਸ਼ਨ: ਸ਼੍ਰੀ ਰੋਸ਼ਨ ਲਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।