Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਵਧਾਉਣ ’ਚ ਸਹਾਇਕ ਹੈ ਚਿਲਡਰਨ ਸਾਇੰਸ ਕਾਂਗਰਸ : ਕੋਮਲ ਮਿੱਤਲ

ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਵਧਾਉਣ ’ਚ ਸਹਾਇਕ ਹੈ ਚਿਲਡਰਨ ਸਾਇੰਸ ਕਾਂਗਰਸ : ਕੋਮਲ ਮਿੱਤਲ

ਹੁਸ਼ਿਆਰਪੁਰ, 2 ਫਰਵਰੀ (ਬਿਊਰੋ) 

🔶🔶 ਡਿਪਟੀ ਕਮਿਸ਼ਨਰ ਨੇ ਚਿਲਡਰਨ ਸਾਇੰਸ ਕਾਂਗਰਸ  ਦੇ ਦੂਜੇ ਦਿਨ ਕੀਤੀ ਵਿਸ਼ੇਸ਼ ਤੌਰ ’ਤੇ ਸ਼ਿਰਕਤ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚਿਲਡਰਨ ਸਾਇੰਸ ਕਾਂਗਰਸ ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਅੱਗੇ ਵਧਾਉਣ ਵਿਚ ਮਦਦ ਕਰਦੀ  ਹੈ। ਉਹ ਅੱਜ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਚੱਲ ਰਹੀ 31ਵੀਂ ਰਾਜ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਦੇ ਦੂਜੇ ਦਿਨ ਬੱਚਿਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਦੇ ਪ੍ਰੋਜੈਕਟ ਦੇਖ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ ਪੀ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿਦਿੱਕੀ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਡਾ. ਕੇ.ਐਸ ਬਾਠ ਸੰਯੁਕਤ ਡਾਇਰੈਕਟਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਡਾ. ਮੰਦਾਕਨੀ ਠਾਕੁਰ ਪ੍ਰੋਜੈਕਟ ਸਾਇੰਸਟਿਸਟ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚੇ ਜੋ ਪ੍ਰੋਜੈਕਟ ਲੈ ਕੇ ਆਏ ਹਨ, ਉਸ ਨਾਲ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਈ ਦਿਨਾਂ ਤੱਕ ਆਪਣੇ ਗਾਈਡ ਅਧਿਆਪਕ ਨਾਲ ਮਿਲ ਕੇ ਮਿਹਨਤ ਕੀਤੀ ਹੈ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਅੱਜ ਦੀ ਚਿਲਡਰਨ ਕਾਂਗਰਸ ਨੂੰ ਉਹ ਆਪਣੀ ਪਹਿਲੀ ਪੌੜੀ ਮੰਨ ਕੇ ਜੀਵਨ ਵਿੱਚ ਅੱਗੇ ਵੱਧਣ ਅਤੇ ਮਿਹਨਤ ਦਾ ਰਾਸਤਾ ਕਦੇ ਨਾ ਛੱਡਣ ਕਿਉਂਕਿ ਮਿਹਨਤ ਨਾਲ ਹੀ ਮੰਜ਼ਿਲ ਨੂੰ ਪਾਇਆ ਜਾ ਸਕਦਾ ਹੈ।

ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਬੱਚਿਆਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਣ ਲਈ ਹਮੇਸ਼ਾ ਅੱਗੇ ਆਉਂਦੀ ਹੈ। ਬੱਚੇ ਰਿਸਰਚ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵੱਧਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਵੱਡੀ ਤੋਂ ਵੱਡੀ ਸਮੱਸਿਆ ਦਾ ਹੱਲ ਕੱਢਣ ਲਈ ਵੀ ਵਿਗਿਆਨਿਕ ਤਰੀਕੇ ਨਾਲ ਸਮਾਜ ਦੀ ਮਦਦ ਕਰਦੇ ਹਨ। ਇਸ ਮੌਕੇ ਡਾ. ਕੇ.ਐਸ ਬਾਠ ਸੰਯੁਕਤ ਡਾਇਰੈਕਟਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੇ ਕਿਹਾ ਕਿ ਅੱਜ ਦੂਜੇ ਦਿਨ 12 ਜ਼ਿਲਿ੍ਹਆਂ ਦੇ ਬੱਚਿਆਂ ਨੇ ਆਪਣੇ ਪ੍ਰੋਜੈਕਟ ਪੇਸ਼ ਕੀਤੇ। ਹਰੇਕ ਜ਼ਿਲ੍ਹੇ ਦੀ ਸੀਨੀਅਰ ਅਤੇ ਜੂਨੀਅਰ ਵਰਗ ਵਿੱਚ ਟੀਮਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦੌਰ ਵਿਗਿਆਨ ਦਾ ਦੌਰ ਹੈ ਅਤੇ ਬੱਚੇ ਵਿਗਿਆਨਿਕ ਦ੍ਰਿਸ਼ਟੀਕੋਣ ਅਪਣਾਉਦੇ ਹੋਏ ਹਰ ਚੀਜ ਨੂੰ ਕਸੌਟੀ ’ਤੇ ਪਰਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅੱਗੇ ਵੱਧਣ ਵਿੱਚ ਉਨ੍ਹਾਂ ਦੇ ਮਾਤਾ ਪਿਤਾ ਦੇ ਨਾਲ-ਨਾਲ ਅਧਿਆਪਕ ਵੀ ਪੂਰਾ ਸਾਥ ਦੇ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ ਨੇ ਇਸ ਮੌਕੇ ’ਤੇ ਸਾਰੇ ਜ਼ਿਲਿ੍ਹਆਂ ਤੋਂ ਆਏ ਬੱਚਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪੱਧਰ ਦੀ ਚਿਲਡਰਨ ਸਾਇੰਸ ਕਾਂਗਰਸ ਵਿੱਚ ਭਾਗ ਲੈਣਾ ਉਨ੍ਹਾਂ ਦੀ ਯੋਗਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਕੋਈ ਨਾ ਕੋਈ ਵਿਸ਼ੇਸ਼ ਗੁਣ ਜ਼ਰੂਰ ਹੁੰਦਾ ਹੈ ਅਤੇ ਉਸ ਨੂੰ ਬਾਹਰ ਲਿਆਉਣ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਸਹਾਇਕ ਸਿੱਧ ਹੁੰਦੇ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਅਤੇ ਸੁਖਵਿੰਦਰ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਅਸ਼ੋਕ ਕਾਲੀਆ, ਰਿਆਤ ਐਂਡ ਬਾਹਰਾ ਤੋਂ ਡਾ. ਜਿਯੋਤਸਨਾ, ਰਾਜਿੰਦਰ ਮੈਡੀ, ਡਾ. ਗੌਰਵ ਪ੍ਰਾਸ਼ਰ, ਸੰਦੀਪ ਕੁਮਾਰ ਸੂਦ, ਰਾਜੀਵ ਕੁਮਾਰ, ਨੀਰਜ ਕੰਵਰ, ਹਰਿੰਦਰ ਸਿੰਘ, ਡਾ. ਕੁਲਦੀਪ ਵਾਲੀਆ ਆਦਿ ਵੀ ਮੌਜੂਦ ਸਨ।

error: copy content is like crime its probhihated