Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਚਾਈਨਾ ਖੂਨੀ ਡੋਰ ‘ਤੇ ਪੁਲਿਸ ਦਾ ਕੜਕ ਵਾਰ: ਡਰੋਨ ਨਿਗਰਾਨੀ ਨਾਲ ਬਟਾਲਾ ਦੇ ਮਹੱਲਿਆਂ ‘ਚ ਮੱਚੀ ਹਫੜ੍ਹਾ-ਦਫੜੀ

ਚਾਈਨਾ ਖੂਨੀ ਡੋਰ ‘ਤੇ ਪੁਲਿਸ ਦਾ ਕੜਕ ਵਾਰ: ਡਰੋਨ ਨਿਗਰਾਨੀ ਨਾਲ ਬਟਾਲਾ ਦੇ ਮਹੱਲਿਆਂ ‘ਚ ਮੱਚੀ ਹਫੜ੍ਹਾ-ਦਫੜੀ

ਬਟਾਲਾ 11 ਜਨਵਰੀ (ਅਵਿਨਾਸ਼ ਸ਼ਰਮਾ )

20 ਤੋਂ ਵੱਧ ਵੇਚਣ ਵਾਲਿਆਂ ‘ਤੇ ਕੇਸ, ਪਤੰਗਬਾਜ਼ਾਂ ‘ਚ ਡਰ ਦਾ ਮਾਹੌਲ

: ਚਾਈਨਾ ਖੂਨੀ ਡੋਰ ‘ਤੇ ਕਾਬੂ ਪਾਉਣ ਲਈ ਬਟਾਲਾ ਪੁਲਿਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਉਸ ਵੇਲੇ ਹਫੜ੍ਹਾ-ਦਫੜੀ ਮੱਚ ਗਈ, ਜਦੋਂ ਪਤੰਗ ਉਡਾਉਣ ਵਾਲੇ ਨੌਜਵਾਨਾਂ ਦੀ ਡਰੋਨ ਕੈਮਰੇ ਰਾਹੀਂ ਸਖ਼ਤ ਨਿਗਰਾਨੀ ਕੀਤੀ ਗਈ। ਸਿਟੀ ਥਾਣਾ ਦੇ ਇੰਚਾਰਜ ਐਸ.ਐਚ.ਓ ਸਰਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਇਹ ਕਾਰਵਾਈ ਐਸ.ਐਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੀਆਂ ਸਖ਼ਤ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ‘ਚ ਲਿਆਂਦੀ ਗਈ।

ਪੁਲਿਸ ਵੱਲੋਂ ਬਟਾਲਾ ਦੇ ਵੱਖ-ਵੱਖ ਮਹੱਲਿਆਂ ‘ਚ ਡਰੋਨ ਰਾਹੀਂ ਉੱਪਰੋਂ ਨਿਗਰਾਨੀ ਕੀਤੀ ਗਈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਪਤੰਗਬਾਜ਼ੀ ਕਰਨ ਵਾਲੇ ਵਿਅਕਤੀ ਕਿਸ ਕਿਸਮ ਦੀ ਡੋਰ ਦੀ ਵਰਤੋਂ ਕਰ ਰਹੇ ਹਨ। ਜਿਵੇਂ ਹੀ ਡਰੋਨ ਰਾਹੀਂ ਕੁਝ ਨੌਜਵਾਨਾਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਦੇਖਿਆ ਗਿਆ, ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਡਰੋਨ ਦੇਖਦੇ ਹੀ ਕਈ ਨੌਜਵਾਨਾਂ ‘ਚ ਹਫੜ੍ਹਾ-ਦਫੜੀ ਮੱਚ ਗਈ ਅਤੇ ਉਹ ਪਤੰਗਾਂ ਤੇ ਡੋਰ ਛੱਡ ਕੇ ਭੱਜਦੇ ਨਜ਼ਰ ਆਏ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਚ.ਓ ਸਿਟੀ ਸਰਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਟਾਲਾ ‘ਚ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲਗਭਗ 20 ਦੇ ਕਰੀਬ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਐਫ਼.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਥਾਣਾ ਸਿਟੀ ਬਟਾਲਾ ‘ਚ ਵੀ ਦੋ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।

ਐਸ.ਐਚ.ਓ ਨੇ ਸਪਸ਼ਟ ਸ਼ਬਦਾਂ ‘ਚ ਕਿਹਾ ਕਿ ਚਾਈਨਾ ਡੋਰ ਨਾ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਇਹ ਇਨਸਾਨਾਂ, ਪੰਛੀਆਂ ਅਤੇ ਬੇਜ਼ੁਬਾਨ ਜਾਨਵਰਾਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ। ਹਰ ਸਾਲ ਇਸ ਖੂਨੀ ਡੋਰ ਕਾਰਨ ਕਈ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਜਾਂਦੇ ਹਨ, ਕਈਆਂ ਦੀਆਂ ਗਰਦਨਾਂ ਕੱਟਣ ਤੱਕ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਦਕਿ ਅਨੇਕਾਂ ਪੰਛੀ ਅਤੇ ਜਾਨਵਰ ਆਪਣੀ ਜਾਨ ਗੁਆ ਬੈਠਦੇ ਹਨ।

ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨ ਅਤੇ ਸਧਾਰਣ ਸੂਤੀ ਡੋਰ ਨਾਲ ਹੀ ਪਤੰਗਬਾਜ਼ੀ ਕਰਨ ਲਈ ਪ੍ਰੇਰਿਤ ਕਰਨ। ਪੁਲਿਸ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਭਵਿੱਖ ‘ਚ ਚਾਈਨਾ ਡੋਰ ਦੀ ਵਰਤੋਂ ਜਾਂ ਵਿਕਰੀ ਕਰਦੇ ਫੜੇ ਜਾਣ ਵਾਲਿਆਂ ਖ਼ਿਲਾਫ਼ ਹੋਰ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਦੀ ਇਸ ਅਚਾਨਕ ਅਤੇ ਤਕਨੀਕੀ ਨਿਗਰਾਨੀ ਵਾਲੀ ਕਾਰਵਾਈ ਨਾਲ ਪੂਰੇ ਸ਼ਹਿਰ ‘ਚ ਚਾਈਨਾ ਡੋਰ ਵਰਤਣ ਵਾਲਿਆਂ ‘ਚ ਡਰ ਦਾ ਮਾਹੌਲ ਬਣ ਗਿਆ ਹੈ, ਜਦਕਿ ਸਥਾਨਕ ਲੋਕਾਂ ਨੇ ਵੀ ਪੁਲਿਸ ਦੇ ਇਸ ਕਦਮ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।

error: copy content is like crime its probhihated