Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 13 ਗੱਟੂ ਚਾਈਨਾ ਡੋਰ ਸਮੇਤ 02 ਵਿਅਕਤੀ ਗ੍ਰਿਫਤਾਰ

13 ਗੱਟੂ ਚਾਈਨਾ ਡੋਰ ਸਮੇਤ 02 ਵਿਅਕਤੀ ਗ੍ਰਿਫਤਾਰ

ਦਸੂਹਾ (ਚੌਧਰੀ) 

: ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ।ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਬਲਵਿੰਦਰ ਸਿੰਘ ਜੋੜਾ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਇੰਸਪੈਕਟਰ ਪ੍ਰਭਜੋਤ ਕੌਰ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਏ ਐਸ ਆਈ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਹਾਜੀਪੁਰ ਚੌਂਕ ਦਸੂਹਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਕੇਸ਼ ਕੁਮਾਰ ਉਰਫ ਲੱਕੀ ਪੁੱਤਰ ਹੰਸ ਰਾਜ ਅਤੇ ਰਮਨ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀਆਨ ਕੈਂਥਾ ਮੁੱਹਲਾ ਦਸੂਹਾ ਥਾਣਾ ਦਸੂਹਾ ਮਿਲ ਕੇ ਆਪਣੀ ਮੁਨਿਆਰੀ ਦੀ ਦੁਕਾਨ ਵਿੱਚ ਚਾਈਨਾ ਡੋਰ ਸ਼ਰੇਆਮ ਵੇਚ ਰਹੇ ਹਨ ਜੋ ਡੀ ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਜਿਸ ਤੇ ਏ ਐਸ ਆਈ ਗੁਰਬਚਨ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਰੇਡ ਕੀਤਾ ਗਿਆ, ਉਕਤ ਦੋਸੀਆਂ ਨੂੰ ਸਮੇਤ ਚਾਈਨਾ ਡੋਰ(13 ਗੱਟੂ) ਦੇ ਕਾਬੂ ਕਰਕੇ ਉਕਤਾਨ ਦੋਸ਼ੀਆਂ ਖਿਲਾਫ ਮੁਕੱਦਮਾਂ ਨੰਬਰ 12 ਮਿਤੀ 20-01-25 ਅ/ਧ 223 BNS ਤਹਿਤ ਦਰਜ ਕੀਤਾ ਗਿਆ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।