Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੋਰਾਂ ਨੇ ਗੁਰੂਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਗੋਲਕ ਚੁੱਕ ਕੇ ਹੋਏ ਰਫੂਚੱਕਰ

ਚੋਰਾਂ ਨੇ ਗੁਰੂਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਗੋਲਕ ਚੁੱਕ ਕੇ ਹੋਏ ਰਫੂਚੱਕਰ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

25 ਨਵੰਬਰ : ਚੋਰਾਂ ਵਲੋਂ ਗੜ੍ਹਦੀਵਾਲਾ ਦੇ ਪਿੰਡ ਰਮਦਾਸਪੁਰ ਤੇ ਰੂਪੋਵਾਲ ਦੇ ਗੁਰੂਦੁਆਰਾ ਸਾਹਿਬ ਨੂੰ ਬੀਤੀ ਰਾਤ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਦੋ ਵਜੇ ਦੇ ਕਰੀਬੀ ਪਿੰਡ ਰਮਦਾਸਪੁਰ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੁੰਦੇ ਹਨ ਤੇ ਗੁਰੂਦੁਆਰਾ ਸਾਹਿਬ ਦੀ ਗੋਲਕ ਚੁੱਕ ਕੇ ਰਫੂਚੱਕਰ ਹੋ ਜਾਂਦੇ ਹਨ। ਇਹ ਘਟਨਾ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਵਿਚ ਕੈਦ ਹੋ ਜਾਂਦੀ ਹੈ। ਜਿਸਦੀ ਇੱਕ ਵੀਡਿਓ ਵੀ ਸਾਹਮਣੇ ਆਈ ਹੈ।

ਚੋਰੀ ਦੀ ਪੂਰੀ ਵੀਡੀਓ ਦੇਖਣ ਲਈ ਲਿੰਕ ਤੇ ਕਲਿਕ ਕਰੋ 👎

https://fb.watch/oxSsp-DxmW/?mibextid=Nif5oz

ਗੜ੍ਹਦੀਵਾਲਾ ਹਲਕੇ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਤੋਂ ਬੀਤੀ ਦਿਨੀ ਬਿਜਲ ਘਘਰ ਦੇ ਨਜ਼ਦੀਕ ਤੋਂ ਇੱਕ ਨਵੀਂ ਦੁਕਾਨ ਦੀ ਉਸਾਰੀ ਸਮੇਂ ਲਗਾਈ ਸ਼ਟਰਿੰਗ ਚੋਰਾਂ ਵਲੋਂ ਚੋਰੀ ਕੀਤੀ ਗਈ ਸੀ ਅਜੇ ਉਸ ਘਟਨਾ ਦਾ ਕੋਈ ਸੁਰਾਗ ਨਹੀਂ ਮਿਲਿਆ ਤੇ ਬੀਤੀ ਰਾਤ ਚੋਰਾਂ ਵਲੋਂ ਨਵੀਂ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੋਰਾਂ ਤੱਕ ਪਹੁੰਚ ਪਾਉਂਦੀ ਹੈ ਜਾਂ ਫਿਰ ਮਾਮਲਾ ਸਿਰਫ ਐਫ ਆਈ ਆਰ ਤੱਕ ਹੀ ਸੀਮਿਤ ਰਹਿ ਜਾਵੇਗਾ।