Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਚੌਧਰੀ ਗਿਆਨ ਸਿੰਘ ਵੈਲਫੇਅਰ ਐਸੋਸੀਏਸ਼ਨ (ਪੰਜਾਬ) ਵੱਲੋਂ ਲੋੜਵੰਦ ਪਰਿਵਾਰ ਦੀ ਮਦਦ

ਚੌਧਰੀ ਗਿਆਨ ਸਿੰਘ ਵੈਲਫੇਅਰ ਐਸੋਸੀਏਸ਼ਨ (ਪੰਜਾਬ) ਵੱਲੋਂ ਲੋੜਵੰਦ ਪਰਿਵਾਰ ਦੀ ਮਦਦ

ਗੜ੍ਹਦੀਵਾਲਾ (ਚੌਧਰੀ) 

27 ਮਾਰਚ : ਅੱਜ ਚੌਧਰੀ ਗਿਆਨ ਸਿੰਘ ਵੈਲਫੇਅਰ ਐਸੋਸੀਏਸ਼ਨ ( ਪੰਜਾਬ) ਸੰਸਥਾ ਵੱਲੋਂ ਪਿੰਡ ਨਰੰਗਪੁਰ ਕੋਠੀ ਦੇ ਲੋੜਵੰਦ ਪਰਿਵਾਰ ਨੂੰ ਬੇਟੀ ਦੇ ਵਿਆਹ ਲਈ 5100 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ । ਇਸ ਮੌਕੇ ਸੂਬਾ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਕਿ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਜੀ ਹਰ ਵੇਲੇ ਸਮਾਜ ਦੇ ਪੱਛੜੇ ਵਰਗਾਂ ਦੀ ਸੇਵਾ ਲਈ ਤਿਆਰ ਰਹਿੰਦੇ ਸਨ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਉਹਨਾਂ ਦੀ ਸੇਵਾ ਲਈ ਸਮਰਪਿਤ ਕੀਤਾ, ਇਸ ਲਈ ਉਹਨਾਂ ਦੀ ਸੋਚ ਤੇ ਪਹਿਰਾ ਦੇਣ ਲਈ ਹਰ ਵਿਅਕਤੀ ਦਾ ਇਨਸਾਨੀਅਤ ਦੇ ਨਾਤੇ ਫਰਜ਼ ਬਣਦਾ ਹੈ ਕਿ ਆਪਣੀ ਸਮਰੱਥਾ ਅਨੁਸਾਰ ਲੋੜਵੰਦਾ ਦੀ ਮਦਦ ਕੀਤੀ ਜਾਵੇ, ਉਹਨਾਂ ਕਿਹਾ ਕਿ ਸੰਸਥਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੇ ਲੋੜਵੰਦ ਵਿਅਕਤੀਆਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾਵੇਗੀ । ਮੌਕੇ ਤੇ ਮੌਜੂਦ ਸਮਾਜ ਸੇਵੀ (ਆੜ੍ਹਤੀ) ਰਮਨ ਚੌਧਰੀ ਜੀ ਨੇ ਕਿਹਾ ਕਿ ਸਮਾਜ ਪ੍ਰਤੀ ਜਾਗਰੂਕ ਹਰੇਕ ਵਿਅਕਤੀ ਨੂੰ ਹਰ ਵੇਲੇ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿਣਾ ਚਾਹੀਦਾ ਹੈ।ਇਸ ਮੌਕੇ ਪਿੰਡ ਨਰੰਗਪੁਰ ਕੋਠੀ ਦੇ ਨਵਦੀਪ ਸਿੰਘ (ਸਟੇਟ ਕਮੇਟੀ ਪ੍ਰਚਾਰ ਸਕੱਤਰ), ਰੋਹਿਤ ਕੁਮਾਰ ਅਤੇ ਹੋਰ ਵਿਅਕਤੀ ਹਾਜ਼ਰ ਸਨ ।

error: copy content is like crime its probhihated