Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸੀ.ਆਈ.ਏ.ਸਟਾਫ ਫਗਵਾੜਾ ਨੇ ਨਾਕਾਬੰਦੀ ਦੌਰਾਨ 200 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ

ਸੀ.ਆਈ.ਏ.ਸਟਾਫ ਫਗਵਾੜਾ ਨੇ ਨਾਕਾਬੰਦੀ ਦੌਰਾਨ 200 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ

ਫਗਵਾੜਾ 21 ਮਾਰਚ (ਲਾਲ ਦਾਦਰ )

: ਸੀ.ਆਈ.ਏ. ਸਟਾਫ ਫਗਵਾੜਾ ਵਲੋਂ ਹੈਰੋਇਨ ਸਮੇਤ ਇਕ ਅਰੋਪੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਗਵਾੜਾ ਜਸਪ੍ਰੀਤ ਸਿੰਘ ਨੇ ਦਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਬਿਸਮਨ ਸਿੰਘ ਸਾਹੀ ਇੰਚਾਰਜ ਸੀ. ਆਈ. ਏ. ਸਟਾਫ ਫਗਵਾੜਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ ਗੁਪਤ ਸੁਚਨਾ ਦੇ ਅਧਾਰ ‘ਤੇ ਭੁੱਲਾਰਾਈ ਚੌਂਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਫਗਵਾੜਾ ਤੋਂ ਹੁਸ਼ਿਆਰਪੁਰ ਸਾਈਡ ਨੂੰ ਜਾ ਰਹੇ ਇਕ ਐਕਟਿਵਾ ਨੰਬਰੀ ਪੀ.ਬੀ. 08 ਐੱਫ.ਬੀ. 2372 ‘ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੇ ਕਬਜੇ ‘ਚੋਂ ਪੁਲਿਸ ਨੇ ਤਲਾਸ਼ੀ ਦੌਰਾਨ 200 ਗ੍ਰਾਮ ਹੈਰੋਇਨ ਬਰਾਂਮਦ ਕੀਤੀ ਹੈ ਅਤੇ ਫੜੇ ਗਏ ਮੁਲਜ਼ਮ ਦੀ ਪਛਾਣ ਰਘੂਵੀਰ ਕੁਮਾਰ ਉਰਫ ਰਘੂ ਪੁੱਤਰ ਸੀਤਾ ਰਾਮ ਵਾਸੀ ਗੰਨਾ ਪਿੰਡ ਥਾਣਾ ਫਿਲੌਰ ( ਜਲੰਧਰ ਦਿਹਾਤੀ) ਵਜੋਂ ਹੋਈ ਹੈ l ਡੀ.ਐੱਸ. ਪੀ. ਦੇ ਅਨੁਸਾਰ ਉਕਤ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਹੈ ਅਤੇ ਪੁਲਿਸ ਵਲੋਂ ਉਕਤ ਅਰੋਪੀ ਖਿਲਾਫ ਥਾਣਾ ਸਦਰ ਫਗਵਾੜਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰਦਿਆਂ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਰਿਮਾਂਡ ਦੌਰਾਨ ਅਰੋਪੀ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋ ਸਕਣ l

error: copy content is like crime its probhihated