Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਵਲੋਂ ਸ਼ਹਿਰ ਅੰਦਰ ਕਰਵਾਏ ਜਾ ਰਹੇ ਗਲੀਆਂ ਦੇ ਕੰਮਾਂ ਪ੍ਰਤੀ ਜਤਾਇਆ ਰੋਸ਼

ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਵਲੋਂ ਸ਼ਹਿਰ ਅੰਦਰ ਕਰਵਾਏ ਜਾ ਰਹੇ ਗਲੀਆਂ ਦੇ ਕੰਮਾਂ ਪ੍ਰਤੀ ਜਤਾਇਆ ਰੋਸ਼

ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਵਲੋਂ ਸ਼ਹਿਰ ਅੰਦਰ ਕਰਵਾਏ ਜਾ ਰਹੇ ਗਲੀਆਂ ਦੇ ਕੰਮਾਂ ਪ੍ਰਤੀ ਜਤਾਇਆ ਰੋਸ਼

ਸ਼ਹਿਰ ਵਾਸੀ ਹਲਕਾ ਵਿਧਾਇਕ ਨੂੰ ਬੋਲੇ : ਨਿਹਾਇਤਿ ਮਾੜੇ ਮਟੀਰੀਅਲ ਦਾ ਕੀਤਾ ਜਾ ਰਿਹਾ ਹੈ ਪ੍ਰਯੋਗ

ਗੜ੍ਹਦੀਵਾਲਾ 18 ਅਪ੍ਰੈਲ (PPT NEWS ) : ਅੱਜ ਦੁਪਹਿਰ ਬਾਅਦ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸ਼ਹਿਰ ਵਾਸੀਆਂ ਦੀ ਸੁਣਨ ਲਈ ਨਗਰ ਕੌਂਸਲ ਗੜਦੀਵਾਲਾ ਵਿਖੇ ਪਹੁੰਚੇ। ਉਨਾਂ ਨਾਲ,ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੀ ਹਾਜਰ ਸਨ।ਇਸ ਮੌਕੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਵਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਗਲੀਆਂ ਦੇ ਕੰਮਾਂ ਵਿਚ ਵਰਤੇ ਜਾ ਰਹੇ ਨਿਹਾਇਤਿ ਮਾੜਾ ਮਟੀਰੀਅਲ ਸਬੰਧੀ ਮਹੇਸ਼ ਸੇਠ ਅਤੇ ਹੋਰ ਸ਼ਹਿਰ ਵਾਸੀਆਂ ਨੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਸਾਹਮਣੇ ਰੋਸ਼ ਪ੍ਰਗਟ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਨਗਰ ਕੌਂਸਲ ਦੇ ਈਓ ਨੂੰ ਸ਼ਹਿਰ ਵਿਚ ਕਰਵਾਏ ਜਾ ਰਹੇ ਕੰਮ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਦੀਆਂ ਕਈ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ ਕਰਦਿਆਂ ਕਿਹਾ ਕਿ  ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਸਾਡਾ ਫਰਜ ਬਣਦਾ ਹੈ। ਇਸ ਮੌਕੇ ਮੌਜੂਦਾ ਕੌਸਲਰ ਬੀਬੀ ਪਰਮਜੀਤ ਕੌਰ ਚੌਧਰੀ, ਸਾਬਕਾ ਕੌਂਸਲਰ,ਕਮਲੇਸ਼ ਰਾਣੀ,ਮਮਤਾ ਰਾਣੀ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਕੁਲਦੀਪ ਸਿੰਘ ਮਿੰਟੂ, ਮਾਸਟਰ ਰਛਪਾਲ ਸਿੰਘ,ਸਾਬਕਾ ਕੌਂਸਲਰ ਰਾਜੂ ਗੁਪਤਾ, ਪ੍ਰੋ ਸ਼ਾਮ ਸਿੰਘ, ਰਮਨ ਤ੍ਰਿਵੇਦੀ, ਸਵਤੰਤਰ ਬੰਟੀ, ਗੁਰਮੁਖ ਸਿੰਘ ਸਮੇਤ ਭਾਰੀ ਗਿਣਤੀ ਵਿਚ ਲੋਕ ਹਾਜਰ ਸਨ।

ਫੋਟੋ : ਹਲਕਾ ਵਿਧਾਇਕ ਜਸਵੀਰ ਸਿੰਘ ਦੇ ਸਾਹਮਣੇ ਸ਼ਹਿਰ ਵਿਚ ਕਰਵਾਏ ਜਾ ਰਹੇ ਕੰਮਾਂ ਪ੍ਰਤੀ ਰੋਸ਼ ਪ੍ਰਗਟ ਕਰਦੇ ਹੋਏ ਮਹੇਸ਼ ਸੇਠ ਤੇ ਹੋਰ ਸ਼ਹਿਰ ਵਾਸੀ, ਹਲਕਾ ਵਿਧਾਇਕ ਈਓ ਨੂੰ ਸ਼ਹਿਰ ਦੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ।