Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਵਲ ਹਸਪਤਾਲ ਬਟਾਲਾ ਦੀਆਂ ਘਾਟਾਂ ਨੂੰ ਦੂਰ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ : ਵਿਧਾਇਕ ਸ਼ੈਰੀ ਕਲਸੀ

ਸਿਵਲ ਹਸਪਤਾਲ ਬਟਾਲਾ ਦੀਆਂ ਘਾਟਾਂ ਨੂੰ ਦੂਰ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ : ਵਿਧਾਇਕ ਸ਼ੈਰੀ ਕਲਸੀ

ਸਿਵਲ ਹਸਪਤਾਲ ਬਟਾਲਾ ਦੀਆਂ ਘਾਟਾਂ ਨੂੰ ਦੂਰ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਮਾਰਚ (ਅਵਿਨਾਸ਼ ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਹੈ ਕਿ ਸਿਵਲ ਹਸਪਤਾਲ ਬਟਾਲਾ ਦੀ ਹਾਲਤ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਜਲਦੀ ਹੀ ਲੋਕਾਂ ਨੂੰ ਏਥੇ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਸੀ ਅਤੇ ਉਨ੍ਹਾਂ ਨੇ ਸਫ਼ਾਈ ਪ੍ਰਬੰਧਾਂ ਸਮੇਤ ਹੋਰ ਵੀ ਕਈ ਖਾਮੀਆਂ ਨੋਟ ਕੀਤੀਆਂ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਇਹ ਹਸਪਤਾਲ ਜੀਵਨ-ਰੇਖਾ ਹੈ ਅਤੇ ਇਸਦੇ ਸੁਧਾਰ ਲਈ ਉਹ ਆਪਣੀ ਪੂਰੀ ਵਾਹ ਲਗਾ ਦੇਣਗੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਸਟਾਫ ਸਬੰਧੀ ਜਾਂ ਮਸ਼ੀਨਰੀ ਸਬੰਧੀ ਜੋ ਘਾਟਾਂ ਹਨ ਉਨ੍ਹਾਂ ਨੂੰ ਵੀ ਨੋਟ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਘਾਟਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਐਂਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਵਿਚੋਂ ਹੀ ਦਵਾਈਆਂ ਮਿਲਣ ਇਹ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਜਿਥੇ ਸਿਵਲ ਹਸਪਤਾਲ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਓਥੇ ਬਟਾਲਾ ਸ਼ਹਿਰ ਵਿੱਚ ਤਿੰਨ ਨਵੇਂ ਮੁਹੱਲਾ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਜਲਦੀ ਹੀ ਹਾਂ-ਪੱਖੀ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਿਹਤ ਸੇਵਾਵਾਂ ਲੈਣ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਅਧਿਕਾਰੀਆਂ ਜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ।