Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing *ਸਿਵਲ ਹਸਪਤਾਲ ਦਸੂਹਾ ਵਿਖੇ ਤਿੰਨ ਘੰਟੇ ਓ.ਪੀ.ਡੀ ਸੇਵਾਵਾਂ ਰੱਖੀਆਂ ਬੰਦ*

*ਸਿਵਲ ਹਸਪਤਾਲ ਦਸੂਹਾ ਵਿਖੇ ਤਿੰਨ ਘੰਟੇ ਓ.ਪੀ.ਡੀ ਸੇਵਾਵਾਂ ਰੱਖੀਆਂ ਬੰਦ*

ਦਸੂਹਾ 9 ਸਤੰਬਰ (ਚੌਧਰੀ) 

: ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐੱਮਐਸਏ) ਦੇ ਸੱਦੇ ਉੱਤੇ ਅੱਜ ਸਿਵਲ ਹਸਪਤਾਲ ਦਸੂਹਾ ਵਿਖੇ ਡਾਕਟਰਾਂ ਦੀ ਸੁਰੱਖਿਆ ਸਮੇਤ ਹੋਰ ਮੰਗਾਂ ਦੇ ਮੱਦੇ ਨਜ਼ਰ ਸਿਵਲ ਹਸਪਤਾਲ ਦਸੂਹਾ ਦੇ ਸਮੂਹ ਡਾਕਟਰਾਂ ਅਤੇ ਸਟਾਫ ਵੱਲੋਂ ਸਵੇਰੇ 8 ਵਜੇ ਤੋਂ 11 ਵਜੇ ਤੱਕ ਓ.ਪੀ.ਡੀ ਦੀਆਂ ਸੇਵਾਵਾਂ ਬੰਦ ਰੱਖੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾ. ਕਰਨਜੀਤ ਸਿੰਘ,ਡਾ. ਵਿਨੈ, ਡਾ. ਰਮੇਸ਼, ਡਾ ਕੁਲਵਿੰਦਰ ਸਿੰਘ, ਡਾ. ਕਰਨਜੀਤ ਸਿੰਘ ਨੇ ਦੱਸਿਆ ਕਿ ਅਗਰ ਉਹਨਾਂ ਦੀਆਂ ਮੰਗਾਂ ਦਾ ਸਰਕਾਰ ਵੱਲੋਂ ਕੋਈ ਹੱਲ ਨਾ ਕੱਢਿਆ ਗਿਆ ਤਾਂ 12 ਸਤੰਬਰ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਨੂੰ ਠੱਪ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਡਾਕਟਰਾਂ ਉੱਪਰ ਹੋ ਰਹੇ ਹਮਲੇ ਇੱਕ ਚਿੰਤਾ ਦਾ ਵਿਸ਼ਾ ਹਨ ਅਤੇ ਡਾਕਟਰਾਂ ਦੀ ਸੁਰੱਖਿਆ ਸੰਬੰਧੀ ਪੁਖਤਾ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਡਾ.ਰਾਹੁਲ ਰਾਏ, ਡਾ.ਹਿਤੇਸ਼ ਭਾਟੀਆ, ਡਾ.ਹਰਸ਼, ਡਾ.ਸੰਜੀਵ ਪੁਰੀ , ਡਾ.ਨਮਰਤਾ ਪੁਰੀ , ਡਾ.ਸਤਵੀਰ ਸਿੰਘ, ਡਾ.ਸੋਨਮ ਸਿੰਘ, ਡਾ.ਨਵਪ੍ਰੀਤ ਕੌਰ, ਡਾ.ਅਨੁਰਿੰਦਰ ਰਾਜੂ, ਡਾ.ਪਰਮਿੰਦਰ ਕੌਰ, ਡਾ.ਸਮਤਾ ਭਾਟੀਆ ਆਦਿ ਹਾਜ਼ਰ ਸਨ।

error: copy content is like crime its probhihated