Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿਵਲ ਹਸਪਤਾਲ ਦਸੂਹਾ ਵਿਖੇ ਧੀਆਂ ਦੀ ਮਨਾਈ ਲੋਹੜੀ

ਸਿਵਲ ਹਸਪਤਾਲ ਦਸੂਹਾ ਵਿਖੇ ਧੀਆਂ ਦੀ ਮਨਾਈ ਲੋਹੜੀ

ਦਸੂਹਾ 12 ਜਨਵਰੀ (ਚੌਧਰੀ) 

: ਅੱਜ ਮਿਤੀ 12-1-24 ਨੂੰ ਮੈਡਮ ਕੋਮਲ ਮਿੱਤਲ ਆਈ ਏ ਐਸ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਅਤੇ ਸਾਡਾ ਏਕਾ ਸੇਵਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮੇਂ ਲਗਪਗ 40 ਨਵ ਜੰਮੀਆਂ ਧੀਆਂ ਨੂੰ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਨਿਵਾਜਿਆ। ਇਸ ਮੌਕੇ ਐਸ ਐਮ ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀ ਬੇਟੀ ਦਾ ਜਨਮ ਵੀ ਇਸੇ ਹੀ ਹਸਪਤਾਲ ਵਿਖੇ ਹੋਇਆ ਸੀ। ਉਨ੍ਹਾਂ ਦੇ ਉਪਰਾਲੇ ਨਾਲ ਹੀ ਸੀਡੀਪੀਓ ਦਫਤਰ ਅਤੇ ਉਕਤ ਸੁਸਾਇਟੀਆਂ ਨੇ ਇਕੱਤਰ ਹੋ ਕੇ ਇਹ ਲੋਹੜੀ ਮਨਾਈ ਗਈ ਹੈ। ਇਸ ਮੌਕੇ ਮਨਵੀਰ ਸਿੰਘ ਢਿੱਲੋਂ ਤਹਿਸੀਲਦਾਰ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਬਹੁਤ ਵੱਡੀਆਂ ਮੱਲਾਂ ਮਾਰ ਰਹੀਆਂ ਹਨ ਅਤੇ ਉੱਚੇ ਅਹੁਦਿਆਂ ਤੇ ਤਾਇਨਾਤ ਹੋ ਰਹੀਆਂ ਹਨ। ਇਹ ਬਹੁਤ ਮਾਣ ਵਾਲੀ ਗੱਲ ਹੈ ਇਸ ਮੌਕੇ ਸੁਖਵਿੰਦਰ ਸਿੰਘ ਨਲੋਆ,ਅਮਰਜੀਤ ਸਿੰਘ ਐਸ ਸੀ ਓ, ਨਿਰਮਲ ਸਿੰਘ, ਡਿ. ਨੇਬ. ਤਹਿਸੀਲਦਾਰ, ਡੇਵਿਡ ਮਸੀਹ ਸੀਡੀਪੀਓ ਰਾਜ ਰਾਣੀ, ਬਲਵਿੰਦਰ ਕੌਰ ਲਗਾਣਾ, ਅਵਤਾਰ ਸਿੰਘ ਸੇਖੋਂ, ਭੁਪਿੰਦਰ ਸਿੰਘ ਚੀਮਾ, ਸੁਖਵਿੰਦਰ ਹੁਸ਼ਿਆਰਪੁਰ, ਬਲਵੀਰ ਸਿੰਘ ਨਾਗਰਾ, ਦੀਦਾਰ ਸਿੰਘ ਕਾਲਾ, ਪੰਮਾ ਪੇੱਂਟਰ, ਲੱਭਾ ਸੀਕਰੀ, ਕਰਮਜੀਤ ਦਸੂਹਾ, ਅਮਿਤ ਦਸੂਹਾ, ਸੁਰਿੰਦਰ ਸਿੰਘ, ਜਰਨੈਲ ਸੋਨੀ, ਸਨੀ ਦਸੂਹਾ, ਪੂਰੀ ਦਸੂਹਾ, ਪਰਮਿੰਦਰ ਰਘਵਾਲ ਹਾਜ਼ਰ ਸਨ ।