Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਖ਼ਾਲੀ ਅਸਾਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਭਰੇਗੀ ਆਪ : ਸਤਨਾਮ ਸਿੰਘ ਜਲਵਾਹਾ*

ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਖ਼ਾਲੀ ਅਸਾਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਭਰੇਗੀ ਆਪ : ਸਤਨਾਮ ਸਿੰਘ ਜਲਵਾਹਾ*

*ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਖ਼ਾਲੀ ਅਸਾਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਭਰੇਗੀ ਆਪ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 26 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦਾ ਹਾਲ ਚਾਲ ਜਾਣਨ ਲਈ ਅਤੇ ਹਸਪਤਾਲ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਲੈਣ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕੀਤਾ ਅਤੇ ਸਾਰੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਸਤਨਾਮ ਸਿੰਘ ਜਲਵਾਹਾ ਨੇ ਸਿਵਲ ਸਰਜਨ ਡਾ ਦਵਿੰਦਰਪਾਲ ਢਾਂਡਾ ਤੋਂ ਹਸਪਤਾਲ ਵਿੱਚ ਖ਼ਾਲੀ ਅਸਾਮੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਨੂੰ ਵਧੀਆ ਬਣਾਉਣ ਲਈ ਉਨ੍ਹਾਂ ਨੇ ਸਿਵਲ ਸਰਜਨ ਡਾ ਦਵਿੰਦਰਪਾਲ ਢਾਂਡਾ ਅਤੇ ਸਾਰੇ ਡਾਕਟਰੀ ਸਟਾਫ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਲਦ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਵਿਜੇ ਸਿੰਗਲਾ ਜੀ ਨਾਲ ਇਸ ਸਬੰਧੀ ਮੀਟਿੰਗ ਕਰਕੇ ਖਾਲੀ ਅਸਾਮੀਆਂ ਨੂੰ ਭਰਨ ਲਈ ਉਪਰਾਲਾ ਕਰਨਗੇ।ਇਸ ਮੌਕੇ ਉਨ੍ਹਾਂ ਨੇ ਸਾਰੇ ਮਰੀਜ਼ਾਂ ਤੋਂ ਡਾਕਟਰ ਸਹਿਬਾਨ ਅਤੇ ਨਰਸਿੰਗ ਸਟਾਫ ਬਾਰੇ ਜਾਣਕਾਰੀ ਲਈ ਅਤੇ ਸਿਵਲ ਹਸਪਤਾਲ ਦੇ ਸਾਰੇ ਡਾਕਟਰ ਸਹਿਬਾਨ ਅਤੇ ਨਰਸਿੰਗ ਸਟਾਫ ਨੂੰ ਵਿਸ਼ੇਸ਼ ਤੌਰ ਉੱਤੇ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਘੱਟ ਸਟਾਫ਼ ਹੋਣ ਦੇ ਬਾਵਜੂਦ ਵੀ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਸਤਨਾਮ ਸਿੰਘ ਜਲਵਾਹਾ ਨੇ ਇਕੱਲੇ ਇਕੱਲੇ ਮਰੀਜ਼ ਕੋਲ ਜਾਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਤੋਂ ਹਸਪਤਾਲ ਦੇ ਸਟਾਫ ਬਾਰੇ ਵੀ ਜਾਣਕਾਰੀ ਲਈ ਕਿ ਉਹ ਉਨ੍ਹਾਂ ਨਾਲ ਪਿਆਰ ਭਾਵ ਨਾਲ ਪੇਸ਼ ਆਉਂਦੇ ਹਨ ਜਾਂ ਨਹੀਂ, ਇਸ ਉਤੇ ਸਾਰੇ ਮਰੀਜ਼ਾਂ ਨੇ ਸੰਤੁਸ਼ਟੀ ਜਿਤਾਉਂਦੇ ਹੋਏ ਕਿਹਾ ਕਿ ਹੁਣ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਲਾ ਮਾਹੌਲ ਨਹੀਂ ਰਿਹਾ ਸਗੋਂ ਪ੍ਰਾਈਵੇਟ ਹਸਪਤਾਲ ਵਾਂਗ ਮਰੀਜ਼ ਦੀ ਹਰ ਗੱਲ ਸੁਣੀ ਜਾਂਦੀ ਹੈ ਅਤੇ ਪਹਿਲ ਦੇ ਆਧਾਰ ਉੱਤੇ ਨਰਸਿੰਗ ਸਟਾਫ ਵੱਲੋਂ ਅਤੇ ਡਾਕਟਰਾਂ ਵੱਲੋਂ ਮਰੀਜ਼ ਦੀ ਗੱਲ ਉਤੇ ਧਿਆਨ ਦਿੱਤਾ ਜਾਂਦਾ ਹੈ।ਇਸ ਮੌਕੇ ਜਲਵਾਹਾ ਨੇ ਸਾਰੇ ਮਰੀਜ਼ਾਂ ਤੋਂ ਦਵਾਈਆਂ ਬਾਰੇ ਵੀ ਜਾਣਕਾਰੀ ਲਈ ਕਿ ਉਨ੍ਹਾਂ ਨੂੰ ਹੁਣ ਕੋਈ ਦਵਾਈ ਬਾਹਰੋਂ ਖ਼ਰੀਦਣ ਲਈ ਕੋਈ ਜ਼ੋਰ ਤਾਂ ਨਹੀਂ ਪਾਇਆ ਜਾਂਦਾ, ਤਾਂ ਇਸ ਉਤੇ ਮਰੀਜ਼ਾਂ ਨੇ ਦੱਸਿਆ ਕਿ ਹੁਣ ਸਾਰੀ ਦੀ ਸਾਰੀ ਦਵਾਈ ਸਿਵਲ ਹਸਪਤਾਲ ਨਵਾਂਸ਼ਹਿਰ ਵੱਲੋਂ ਹੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਕਿਸੇ ਵੀ ਮਰੀਜ਼ ਨੂੰ ਬਾਹਰੋਂ ਦਵਾਈ ਲਿਆਉਣ ਦੀ ਲੋੜ ਨਹੀਂ ਪੈਂਦੀ। ਇਸ ਮੌਕੇ ਜਲਵਾਹਾ ਨੂੰ ਕੁਝ ਮਰੀਜ਼ਾਂ ਵੱਲੋਂ ਕੁਝ ਸਮੱਸਿਆਵਾਂ ਵੀ ਦੱਸੀਆਂ ਜਿਨ੍ਹਾਂ ਨੂੰ ਸਿਵਲ ਸਰਜਨ ਡਾ ਦਵਿੰਦਰਪਾਲ ਢਾਂਡਾ ਨਾਲ ਉਸੇ ਵਕਤ ਗੱਲ ਕਰਕੇ ਮੌਕੇ ਤੇ ਹੱਲ ਕਰਵਾਇਆ ਗਿਆ। ਜਲਵਾਹਾ ਨੇ ਕਿਹਾ ਕਿ ਡਾਕਟਰੀ ਸਟਾਫ ਸੰਬੰਧੀ ਜੋ ਵੀ ਕਮੀਆਂ ਉਨ੍ਹਾਂ ਨੂੰ ਦੱਸੀਆਂ ਗਈਆਂ ਹਨ ਉਨ੍ਹਾਂ ਨੂੰ ਜ਼ਲਦ ਪੂਰਾ ਕਰਨ ਲਈ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਵਿਜੇ ਸਿੰਗਲਾ ਜੀ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਪ੍ਰਧਾਨ ਕਿਸਾਨ ਵਿੰਗ ਸੁਰਿੰਦਰ ਸਿੰਘ ਸੰਘਾ, ਪੰਜਾਬ ਯੂਥ ਦੇ ਜੁਆਇੰਟ ਸੈਕਟਰੀ ਮਨਦੀਪ ਸਿੰਘ ਅਟਵਾਲ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਰਾਹੋਂ ਦੇ ਸ਼ਹਿਰੀ ਪ੍ਰਧਾਨ ਜੋਗੇਸ਼ ਕੁਮਾਰ ਜੋਗਾ, ਯੂਥ ਆਗੂ ਯੁੱਧਵੀਰ ਕੰਗ ਅਤੇ ਸਰਕਲ ਪ੍ਰਧਾਨ ਗੁਰਦੇਵ ਸਿੰਘ ਮੀਰਪੁਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।