Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਸਿਵਲ ਹਸਪਤਾਲ ਟਾਂਡਾ ਵਿਖੇ ਨੇਤਰਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਸਿਵਲ ਹਸਪਤਾਲ ਟਾਂਡਾ ਵਿਖੇ ਨੇਤਰਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਟਾਂਡਾ / ਦਸੂਹਾ (ਚੌਧਰੀ) 

25 ਫਰਵਰੀ : ਸਿਵਲ ਸਰਜਨ ਹੁਸ਼ਿਆਰਪੁਰ ਡਾ ਪ੍ਰੀਤ ਮਹਿੰਦਰ ਸਿੰਘ ਤੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਾਂਝੇ ਯਤਨ ਸਦਕਾ ਐਸ ਐਮ ਓ ਡਾ ਕਰਨ ਕੁਮਾਰ ਸੈਣੀ ਤੇ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਦੀ ਯੋਗ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਟਾਂਡਾ ਵਿੱਖੇ ਨੇਤਰਦਾਨ ਸਬੰਧੀ ਇਕ ਯਾਗਰੁਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ ਕਰਨ ਕੁਮਾਰ ਨੇ ਦੱਸਿਆ ਕਿ ਨੇਤਰਦਾਨ ਕਰਨਾ ਇਕ ਬਹੁਤ ਹੀ ਮਹਾਨ ਕੰਮ ਹੈ, ਜੋ ਹਰੇਕ ਇਨਸਾਨ ਨੂੰ ਇਨਸਾਨੀਅਤ ਦੇ ਨਾ ਤੇ ਹਰੇਕ ਵਿਅਕਤੀ ਨੂੰ ਕਰਨਾ ਚਾਹੀਦਾ ਹੈ।ਉਨ੍ਹਾ ਆਖਿਆ ਕਿਉਂਕਿ ਮਰਨ ਉਪਰੰਤ ਇਕ ਵਿਅਕਤੀ ਵੱਲੋ ਦਾਨ ਕੀਤੀਆ ਗਈਆ ਅੱਖਾ ਦੋ ਨੇਤਰਹੀਣ ਵਿਅਕਤੀਆ ਦੀ ਜਿੰਦਗੀ ਸਵਾਰ ਸਕਦੀਆਂ ਹਨ। ੳਹਨਾ ਦੱਸਿਆ ਕਿ ਮਰਨ ਉਪਰੰਤ ਪਰਿਵਾਰ ਵੱਲੋ ਨਜਦੀਕ ਦੇ ਆਈ ਬੈਂਕ ਨਾਲ ਸੰਪਰਕ ਕੀਤਾ ਜਾਵੇ ਤਾ ਜੌ ਮ੍ਰਿਤਕ ਦੀਆ ਅੱਖਾ ਚਾਰ ਤੋ ਛੇ ਘੰਟਿਆ ਅੰਦਰ ਕੱਢ ਕੇ ਮੈਡੀਕਲ ਕਾਲਜਾ ਨੂੰ ਭੇਜੀਆ ਜਾ ਸਕਣ। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਜਿਲਾ ਪ੍ਰਧਾਨ ਮਨਮੋਹਨ ਸਿੰਘ ਤੇ ਸਿਵਲ ਸਰਜਨ ਹੁਸ਼ਿਆਰਪੁਰ ਤੇ ਸਮੂਹ ਟੀਮ ਵਲੋ ਇਸ ਮੁਹਿੰਮ ਨਾਲ ਵੱਧ ਤੋ ਵੱਧ ਜੁੜਨ ਦੀ ਲੋਕਾਂ ਨੂੰ ਅਪੀਲ ਕੀਤੀ।ਇਸ ਦੌਰਾਨ ਡਾ ਕਰਨ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਟਾਂਡਾ ਅੰਦਰ ਕਾਰਨੀਆ ਬਲਾਈਂਡ ਨੈਸ ਦਾ ਸਰਵੇ ਮੁਕੰਮਲ ਕਰ ਲਿਆ ਗਿਆ ਹੈ,ਇਸਤੋ ਇਲਾਵਾ ਬਲਾਕ ਵਿਚ 40 ਸਾਲ ਤੋ ਉਪਰ ਦੇ ਹਰ ਵਿਅਕਤੀ ਦਾ ਮੋਤੀਆ ਵਿੰਦ ਦਾ ਸਰਵੇ ਚੱਲ ਰਿਹਾ ਹੈ, ਜੋ ਕਿ ਮੁਕੰਮਲ ਹੋਣ ਤੋ ਬਾਅਦ ਮਿਲੇ ਮਰੀਜ਼ਾ ਦਾ ਸਿਹਤ ਵਿਭਾਗ ਵੱਲੋ ਮੁਫ਼ਤ ਇਲਾਜ ਕੀਤਾ ਜਾਵੇਗਾ।ਇਸ ਮੌਕੇ ਹੋਰਨਾ ਤੋ ਇਲਾਵਾ ਡਾ ਸ਼ਗੁਨ, ਡਾ ਕਰਤਾਰ ਸਿੰਘ ਅਪਥਾਲਮਿਕ ਅਫਸਰ ਜਸਵਿੰਦਰ ਕੁਮਾਰ, ਅਵਤਾਰ ਸਿੰਘ ਬੀਈਈ,ਗੁਰਜੀਤ ਸਿੰਘ ਐਚ ਆਈ,ਸਵਿੰਦਰ ਸਿੰਘ, ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਤੇ ਅਕਾਉਂਟੈਂਟ ਤਲਵਿੰਦਰ ਕੁਮਾਰ ਆਦਿ ਹਾਜ਼ਰ ਸਨ।