Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿਵਲ ਸਰਜਨ ਡਾ: ਲਖਵੀਰ ਸਿੰਘ ਨੇ ਗੜ੍ਹਦੀਵਾਲਾ ਡਿਸਪੈਂਸਰੀ ਦੀ ਕੀਤੀ ਅਚਨਚੇਤ ਚੈਕਿੰਗ 

ਸਿਵਲ ਸਰਜਨ ਡਾ: ਲਖਵੀਰ ਸਿੰਘ ਨੇ ਗੜ੍ਹਦੀਵਾਲਾ ਡਿਸਪੈਂਸਰੀ ਦੀ ਕੀਤੀ ਅਚਨਚੇਤ ਚੈਕਿੰਗ 

ਸਿਵਲ ਸਰਜਨ ਹੁਸ਼ਿਆਰਪੁਰ ਡਾ: ਲਖਵੀਰ ਸਿੰਘ ਨੇ ਗੜ੍ਹਦੀਵਾਲਾ ਡਿਸਪੈਂਸਰੀ ਦੀ ਕੀਤੀ ਅਚਨਚੇਤ ਚੈਕਿੰਗ 

ਅਗਰ ਕੋਈ ਅਧਿਕਾਰੀ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਨਹੀਂ ਕਰਦਾ ਓਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਡਾ ਲਖਵੀਰ 

ਡਿਸਪੈਂਸਰੀ ਦੇ ਸਮੂਹ ਸਟਾਫ ਨੂੰ ਮਰੀਜਾਂ ਦਾ ਚੰਗੀ ਤਰ੍ਹਾਂ ਖਿਆਲ ਰੱਖਣ ਸਬੰਧੀ ਸਖਤ ਹਦਾਇਤਾਂ ਕੀਤੀ ਜਾਰੀ 

ਗੜ੍ਹਦੀਵਾਲਾ, 13 ਮਈ (ਚੌਧਰੀ / ਯੋਗੇਸ਼ ਗੁਪਤਾ ) : ਅੱਜ ਗੜ੍ਹਦੀਵਾਲਾ ਵਿਖੇ ਸਿਵਲ ਡਿਸਪੈਂਸਰੀ ਦਾ ਸਿਵਲ ਸਰਜਨ ਡਾ: ਲਖਵੀਰ ਸਿੰਘ ਨੇ ਅਚਨਚੇਤ ਚੈਕਿੰਗ ਕੀਤੀ । ਇਸ ਦੌਰਾਨ ਉਹਨਾਂ ਨੇ ਲੋਕਲ ਸਟਾਫ ਨਾਲ ਮੀਟਿੰਗ ਕੀਤੀ ਸਿਵਲ ਸਰਜਨ ਡਾ: ਲਖਵੀਰ ਵੱਲੋਂ ਸਾਰੇ ਸਟਾਫ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਇਹ ਏਥੇ ਆਉਣ ਵਾਲੇ ਹਰੇਕ ਮਰੀਜ਼ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਬਹੁਤ ਹੀ ਸਖ਼ਤ ਹਦਾਇਤਾਂ ਹਨ ਕਿ ਅਗਰ ਕੋਈ ਅਧਿਕਾਰੀ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਨਹੀਂ ਕਰਦਾ ਓਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਡਿਸਪੈਂਸਰੀ ਵਿੱਚ ਕੋਈ ਵੀ ਬੋਰਡ ਨਾ ਲੱਗਾ ਹੋਣ ਕਰਕੇ ਉਨ੍ਹਾਂ ਨੇ ਸਟਾਫ ਨੂੰ ਸਖ਼ਤ ਹਦਾਇਤ ਦਿੱਤੀ ਕਿ ਜਲਦ ਤੋਂ ਜਲਦ ਡਿਸਪੈਂਸਰੀ ਦੇ ਬਾਹਰ ਬੋਰਡ ਲਗਾਇਆ ਜਾਵੇ। ਡਾ: ਲਖਵੀਰ ਜੀ ਨੇ ਦੱਸਿਆ ਕਿ ਉਨ੍ਹਾਂ ਦਾ ਗੜ੍ਹਦੀਵਾਲਾ ਨਾਲ਼ ਬਹੁਤ ਪੁਰਾਣਾ ਨਾਤਾ ਹੈ ਕਿਉਂਕਿ ਉਹ ਇੱਥੇ ਹੀ ਪੜ੍ਹੇ ਲਿਖੇ ਹਨ ਅਤੇ ਬਹੁਤ ਸਾਰਾ ਸਮਾਂ ਉਨ੍ਹਾਂ ਗੜ੍ਹਦੀਵਾਲਾ ਵਿੱਚ ਗੁਜ਼ਾਰਿਆ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਵਾਅਦਾ ਕੀਤਾ ਗਿਆ ਸਿਵਲ ਡਿਸਪੈਂਸਰੀ ਵਿੱਚ ਉਹ ਵੱਧ ਤੋਂ ਵੱਧ ਸੁਧਾਰ ਕਰਵਾਉਣਗੇ।ਡਾ: ਗੁਰਜੀਤ ਸਿੰਘ, ਫਾਰਮਾਸਿਸਟ ਪ੍ਰਭਜੋਤ ਕੌਰ, ਸੀ.ਐੱਚ.ਓ ਨਵਦੀਪ ਕੌਰ, ਏ.ਐੱਨ.ਐੱਮ ਜਸਵਿੰਦਰ ਕੌਰ, ਸਟਾਫ ਸੀਤਲ ਕੌਰ, ਸੁਰਜੀਤ ਸਿੰਘ, ਅਸ਼ਵਨੀ ਕੁਮਾਰ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜਰ ਸਨ।