Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਿਵਲ ਸਰਜਨ ਹੁਸ਼ਿ. ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਕੀਤੀ ਅਚਨਚੇਤ ਚੈਕਿੰਗ

ਸਿਵਲ ਸਰਜਨ ਹੁਸ਼ਿ. ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਕੀਤੀ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 3 ਦਸੰਬਰ (ਚੌਧਰੀ) 

: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ.ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਜੀ ਦੀ ਅਗੁਵਾਈ ਹੇਠ ਸੀ. ਐਚ. ਸੀ ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਿਵਲ ਸਰਜਨ ਹੁਸ਼ਿ. ਜੀ ਨੇ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ। ਇਸ ਮੌਕੇ ਉਹਨਾ ਨੇ ਵੱਖ-ਵੱਖ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾ ਵਾਰੇ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ੳ.ਪੀ.ਡੀ., ਲੈਬ, ਐਮਰਜੈਂਸੀ ਸੇਵਾਂਵਾਂ ਅਤੇ ਵਾਰਡ ਵਿੱਚ ਦਾਖਲ ਮਰੀਜ਼ਾ ਅਤੇ ਗਰਭਵਤੀ ਮਹਿਲਾਵਾਂ ਨਾਲ ਗਲਬਾਤ ਕੀਤੀ। ਇਸ ਮੌਕੇ ਉਹਨਾ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਣ ਦਿਤੀ ਜਾਵੇ ਆਯੁਸ਼ਮਾਨ ਭਾਰਤ ਸਰਵਤ ਸਿਹਤ ਬੀਮਾ ਯੋਜਨਾ ਦਾ ਲਾਭ ਦਿਤਾ ਜਾਵੇ, ਇਲਾਜ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ , ਬਾਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।ਇਸ ਮੌਕੇ ਡਾ. ਜਗਤਾਰ ਸਿੰਘ, ਡਾ.ਅਭਿਤੋਜ, ਡਾ. ਹਰਦੀਪ ਸਿੰਘ, ਚੀਫ ਫਾਰਮੇਸੀ ਅਫਸਰ ਬਲਵਿੰਦਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਸਮੂਹ ਸਟਾਫ ਹਾਜਰ ਸੀ।