Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ

ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ

ਗੁਰਦਾਸਪੁਰ / ਬਟਾਲਾ (ਅਵਿਨਾਸ਼) 

ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਮੁੱਖ ਥੀਮ ਅਸੀਂ ਭੋਜਨ ਚਾਹੁੰਦੇ ਹਾਂ ਤੰਬਾਕੂ ਨਹੀਂ : ਰਮਨ ਬਹਿਲ

02 ਜੂਨ – ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖ਼ੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ ਇਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਰਮਨ ਬਹਿਲ ਚੇਅਰਮੈਨ ਹੈਲਥ ਕਾਰਪੋਰੇਸ਼ਨ ਪੰਜਾਬ ਸ਼ਾਮਿਲ ਹੋਏ|ਇਸ ਮੌਕੇ ਸ਼੍ਰੀ ਰਮਨ ਬਹਿਲ ਨੇ ਸੰਬੋਧਨ ਕਰਦਿਆ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਮੁੱਖ ਥੀਮ “ਅਸੀਂ ਭੋਜਨ ਚਾਹੁੰਦੇ ਹਾਂ ਤੰਬਾਕੂ ਨਹੀਂ” ਇਸ ਲਈ ਸਾਨੂੰ ਆਪਣੀ ਜਿੰਦਗੀ ਵਿੱਚ ਤੰਬਾਕੂ ਸਬੰਧੀ ਚੀਜਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਤੇ ਆਪਣੇ ਆਸ -ਪਾਸ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਸੇਵਨ ਨਾਂ ਕਰਨ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਕਿਉਂਕਿ ਤੰਬਾਕੂ ਦਾ ਸੇਵਨ ਕਰਨ ਨਾਲ ਸਿਹਤ ਤੇ ਬਹੁਤ ਹੀ ਮਾੜੇ ਪ੍ਰਭਾਵ ਪੈਂਦੇ ਹਨ| ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਇਕ ਨਾਮੁਰਾਦ ਬਿਮਾਰੀ ਹੈ ਅਤੇ ਨੌਜਵਾਨ ਵਰਗ ਵਿਚ ਇਹ ਬੜੀ ਤੇਜ਼ੀ ਨਾਲ ਫੇਲ ਰਿਆ ਹੈ| ਉਨ੍ਹਾਂ ਕਿਹਾ ਕਿ ਇਹ ਆਦਤ ਅੱਗੇ ਵੱਧ ਕਿ ਹੋਰ ਨਸ਼ਿਆਂ ਵੱਲ ਲੈ ਜਾਂਦੀ ਹੈ ਅਤੇ ਲੋੜ ਹੈ ਕਿ ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਵਧਾਈ ਜਾਵੀਂ ਤਾਂ ਜੋ ਤੰਬਾਕੂ ਕਾਰਨ ਓਰਲ ਕੈਂਸਰ, ਫੇਫੜਿਆ ਦਾ ਕੈਂਸਰ ਤੇ ਹੋਰ ਸਾਹ ਦੀਆਂ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਇਆ ਜਾ ਸਕੇ| ਇਸ ਮੌਕੇ ਡਾ ਜਯੋਤੀ ਰੰਧਾਵਾ ਡੀ ਅੱਡੀਕਸ਼ਨ ਕਾਉੰਸੈੱਲਰ ਵੱਲੋਂ ਵੀ ਤੰਬਾਕੂਨੋਸ਼ੀ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ|ਇਸ ਸਮੇਂ ਸਹਾ : ਸਿਵਲ ਸਰਜਨ ਭਾਰਤ ਭੂਸ਼ਣ, ਡੀ. ਐਮ. ਸੀ. ਡਾ. ਰੋਮੀ ਰਾਜਾ, ਡੀ. ਡੀ. ਐਮ. ਓ. ਡਾ. ਸ਼ੈਲਾ ਮਹਿਤਾ,ਐਸ. ਐਮ. ਓ. ਡਾ. ਚੇਤਨਾ, ਡਾ. ਤੇਜਿੰਦਰ ਕੌਰ, ਡੀ. ਐਚ. ਓ.ਡੀ. ਐਚ. ਓ. ਡਾ. ਅਰਵਿੰਦ ਮਹਾਜਨ , ਡੀ. ਆਈ. ਓ. ਅਰਵਿੰਦ ਮਨਚੰਦਾ, ਡੀ. ਟੀਂ. ਓ. ਡਾ. ਰਮੇਸ਼ ਅਤਰੀ,ਡੀ. ਐਫ. ਓ. ਡਾ. ਤੇਜਿੰਦਰ ਕੌਰ, ਸ਼੍ਰੀਮਤੀ ਗੁਰਵਿੰਦਰ ਕੌਰ ਮਾਸ ਮੀਡੀਆ ਅਫ਼ਸਰ, ਸੰਦੀਪ ਕੌਰ ਬੀ ਈ. ਈ, ਸ਼੍ਰੀਮਤੀ ਜੋਤੀ ਰੰਧਾਵਾ ਕੌਂਸਲਰ, ਸ਼੍ਰੀ. ਰਛਪਾਲ ਸਿੰਘ ਸਹਾ : ਮਲੇਰੀਆਂ ਅਫ਼ਸਰ, ਸ਼੍ਰੀ ਸ਼ਿਵ ਚਰਨ ਸਹਾ : ਮਲੇਰੀਆਂ ਅਫ਼ਸਰ, ਸ੍ਰ. ਜੋਬਨਪ੍ਰੀਤ ਸਿੰਘ ਐਚ. ਆਈ,ਹਰਪ੍ਰੀਤ ਸਿੰਘ ਰੰਧਾਵਾ ਐਚ. ਆਈ, ਹਰਚਰਨ ਸਿੰਘ, ਜੁਗਲ ਕਿਸ਼ੋਰ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ l