Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸੀ.ਜੇ.ਐਮ.ਅਪਰਾਜਿਤਾ ਜੋਸ਼ੀ ਨੇ ਕੈਦੀ ਤੇ ਹਵਾਲਾਤੀ ਔਰਤਾਂ ਨਾਲ ਮਨਾਈ ਲੋਹੜੀ

ਸੀ.ਜੇ.ਐਮ.ਅਪਰਾਜਿਤਾ ਜੋਸ਼ੀ ਨੇ ਕੈਦੀ ਤੇ ਹਵਾਲਾਤੀ ਔਰਤਾਂ ਨਾਲ ਮਨਾਈ ਲੋਹੜੀ

ਹੁਸ਼ਿਆਰਪੁਰ(ਬਿਊਰੋ) 

12 ਜਨਵਰੀ : ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅੰਦਰ ਬੰਦ ਹਵਾਲਾਤੀਆਂ ਦੀਆਂ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫਸਫਾਈ ਰੱਖਣ ਲਈ ਵੀ ਕਿਹਾ ਗਿਆ, ਇਸ ਦੇ ਨਾਲ ਹੀ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਜੇਲ੍ਹ ਅੰਦਰ ਬੰਦ ਕੈਦੀ ਅਤੇ ਹਵਾਲਾਤੀ ਔਰਤਾਂ ਨਾਲ ਲੌਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਕੈਦੀ ਅਤੇ ਹਵਾਲਾਤੀ ਔਰਤਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਗਿਆ ਕਿ ਆਪਣੀ ਜ਼ਿੰਦਗੀ ਵਿੱਚ ਚੰਗੇ ਕੰਮ ਕਰੋ ਤਾਂ ਜੋ ਉਨ੍ਹਾਂ ਦਾ ਭਵਿੱਖ ਬਿਹਤਰ ਹੋ ਸਕੇ ਅਤੇ ਨਾਲ ਹੀ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਸੁਪਰਡੈਂਟਕੇਂਦਰੀ ਜੇਲ, ਹੁਸ਼ਿਆਰਪੁਰ ਨੂੰ ਜੇਲ੍ਹ ਵਿੱਚ ਲੱਗਣ ਵਾਲੀ ਕੈਂਪ ਕੋਰਟ, ਜੋ ਕਿ ਮਿਤੀ 11.02.2023 ਨੂੰ ਲਗਾਈ ਜਾਣੀ ਹੈ ਅਤੇ ਮੈਡੀਕਲ ਕੈਂਪ, ਜੋ ਕਿ ਮਿਤੀ 19.01.2023 ਨੂੰ ਲਗਾਇਆ ਜਾਣਾ ਹੈ, ਸਬੰਧੀ ਦੱਸਿਆ ਗਿਆ।

ਇਸ ਮੌਕੇ ਅਨੁਰਾਗ ਕੁਮਾਰ ਆਜ਼ਾਦ, ਸੁਪਰਡੈਂਟ ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਅੰਮ੍ਰਿਤਪਾਲ ਸਿੰਘ ਡਿਪਟੀ ਸੁਪਰਡੈਂਟ, ਸਰਬਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਜਸਵਿੰਦਰ ਸਿੰਘ ਕੋਆਰਡੀਨੇਟਰ ਹਾਜ਼ਰ ਸਨ।

                                        

error: copy content is like crime its probhihated