Prime Punjab Times

Latest news
ਪੰਜਾਬ ਚ ਏ ਐਸ ਆਈ ਦੇ ਹਮਲਾਵਾਰਾਂ ਨੇ ਸ਼ਰੇਆਮ ਮਾਰੀਆਂ ਗੋਲੀਆਂ ਮਾਰਕੇ ਬੇਰਹਿਮੀ ਨਾਲ ਕੀਤੀ ਹੱਤਿਆ DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ...
ADVERTISEMENT
You are currently viewing ਸਵੱਛ ਸਰਵੇਖਣ- 2025 ਤਹਿਤ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ’ਚ ਯੋਗਦਾਨ ਪਾਉਣ ਦੀ ਅਪੀਲ

ਸਵੱਛ ਸਰਵੇਖਣ- 2025 ਤਹਿਤ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ’ਚ ਯੋਗਦਾਨ ਪਾਉਣ ਦੀ ਅਪੀਲ

ਹੁਸ਼ਿਆਰਪੁਰ, 21 ਫਰਵਰੀ (ਪ੍ਰਾਈਮ ਪੰਜਾਬ ਟਾਈਮਜ਼) 

:  ਕਮਿਸ਼ਨਰ ਨਗਰ ਨਿਗਮ ਡਾ: ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਵੱਛ ਸਰਵੇਖਣ ਦਾ ਆਗਾਜ਼ ਹੋ ਚੁੱਕਾ ਹੈ, ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੀਆਂ ਵੱਖਵੱਖ ਯੂ.ਐੱਲ.ਬੀਜ਼ ਭਾਗ ਲੈਂਦੀਆਂ ਹਨ। ਨਗਰ ਨਿਗਮ ਵਲੋਂ ਇਸ ਵਾਰ ਸਵੱਛ ਸਰਵੇਖਣ ਤਹਿਤ ਵਾਟਰ ਪਲੱਸ ਅਤੇ ਜੀ.ਐਫ.ਸੀ. 3 ਸਟਾਰ ਸਰਟੀਫਿਕੇਸ਼ਨ ਲਈ ਅਪਲਾਈ ਕੀਤਾ ਗਿਆ ਹੈ

ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਇਹ ਸਰਟੀਫਿਕੇਸ਼ਨ ਸ਼ਹਿਰ ਹੁਸ਼ਿਆਰਪੁਰ ਨੂੰ ਤਾ ਹੀ ਮਿਲ ਸਕਦਾ ਹੈ ਜੇਕਰ ਸ਼ਹਿਰਵਾਸੀ ਇਸ ਵਿੱਚ ਆਪਣਾ ਯੋਗਦਾਨ ਪਾਉਣ, ਜਿਸ ਤਹਿਤ ਸ਼ਹਿਰਵਾਸੀਆਂ ਵੱਲੋਂ ਆਪਣੇ ਘਰ/ਦੁਕਾਨ ਦਾ ਕੂੜਾ ਰੋਜਾਨਾ ਵੱਖਵੱਖ (ਗਿੱਲਾ ਅਤੇ ਸੁੱਕਾ) ਕਰਕੇ ਆਪਣੇ ਏਰੀਏ ਦੇ ਸਫਾਈ ਕਰਮਚਾਰੀ ਨੂੰ ਦਿੱਤਾ ਜਾਵੇ ਅਤੇ ਇਸਨੂੰ ਖੁੱਲ੍ਹੇ ਵਿੱਚ ਕਿਸੇ ਪਲਾਟ ਜਾਂ ਨਾਲੇ ਵਿੱਚ ਨਾ ਸੁੱਟਿਆ ਜਾਵੇ, ਬਜਾਰ ਵਿੱਚ ਖਰੀਦਦਾਰੀ ਕਰਨ ਜਾਣ ਸਮੇਂ ਘਰ ਤੋਂ ਹੀ ਕੱਪੜੇ ਜਾਂ ਜੂਟ ਦੇ ਬਣਿਆ ਥੈਲਾ ਨਾਲ ਲੈ ਕੇ ਜਾਇਆ ਜਾਵੇ ਅਤੇ ਸਿੰਗਲ ਯੂਜ ਪਲਾਸਟਿਕ ਤੋਂ ਬਣੀਆਂ ਆਈਟਮਾਂ ਨੂੰ ਵਰਤੋਂ ਵਿੱਚ ਨਾ ਲਿਆਇਆ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਏਰੀਏ ਵਿੱਚ ਬਣੇ ਪਬਲਿਕ ਟੁਆਇਲਟਾਂ ਦੀ ਵਰਤੋਂ ਕਰਦੇ ਹੋਏ ਖੁੱਲ੍ਹੇ ਵਿੱਚ ਸ਼ੌਚ ਜਾਂ ਪਿਸ਼ਾਬ ਨਾ ਕੀਤਾ ਜਾਵੇ। ਸੀਵਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੂੜਾ ਨਾ ਸੁੱਟਿਆ ਜਾਵੇ। ਸ਼ਹਿਰ  ਦੀ ਸੁੰਦਰਤਾ  ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤੇ ਇਨ੍ਹਾਂ ਦੀ ਸਾਂਭਸੰਭਾਲ ਕੀਤੀ ਜਾਵੇ। ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਬਰਕਰਾਰ ਰੱਖਣ ਲਈ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦਾ ਭਰਪੂਰ ਯੋਗਦਾਨ ਪਾਇਆ ਜਾਵੇ।

error: copy content is like crime its probhihated