Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ : ਚੰਦਨ ਗਰੇਵਾਲ

ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ : ਚੰਦਨ ਗਰੇਵਾਲ

ਹੁਸ਼ਿਆਰਪੁਰ, 25 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

–ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸਫ਼ਾਈ ਕਰਮਚਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ

: ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਨਗਰ ਨਿਗਮ ਅਧਿਕਾਰੀਆਂ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਸਮੇਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀ ਅਤੇ ਯੂਨੀਅਨ ਦੇ  ਨੁਮਾਇੰਦੇ ਵੀ ਮੌਜੂਦ ਸਨ। ਚੇਅਰਮੈਨ ਚੰਦਨ ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਉਦੇਸ਼ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ, ਉਨ੍ਹਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਸਮੀਖਿਆ ਕਰਨਾ ਹੈ।

 ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗਰੇਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ, ਕੁਝ ਮੰਗਾਂ ਹਨ ਜੋ ਸੂਬਾ ਪੱਧਰ ‘ਤੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦਾ ਵੀ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ ਸਮੇਂ ਸਿਰ ਦਿੱਤੀ ਜਾਵੇ, ਸੁਰੱਖਿਆ ਉਪਕਰਣ ਅਤੇ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਰਮਚਾਰੀ ਅਣਗੌਲਿਆ ਮਹਿਸੂਸ ਨਾ ਕਰੇ।

ਚੰਦਨ ਗਰੇਵਾਲ ਨੇ ਕਿਹਾ ਕਿ ਸਮਾਜ ਵਿਚ ਸਫਾਈ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਿਰਫ਼ ਸ਼ਬਦਾਂ ਵਿਚ ਹੀ ਨਹੀਂ, ਸਗੋਂ ਠੋਸ ਕਾਰਵਾਈਆਂ ਰਾਹੀਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ, ਕਰਮਚਾਰੀਆਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਇਸ ਦਿਸ਼ਾ ਵਿਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੇ ਅੰਤ ਵਿਚ, ਉਨ੍ਹਾਂ ਨੇ ਮੌਜੂਦ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।