Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੀ ਅਪੀਲ ’ਤੇ ਸੀਵਰਨੈਨਾਂ ਨੇ ਹੜਤਾਲ ਕੀਤੀ ਮੁਲਤਵੀ

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੀ ਅਪੀਲ ’ਤੇ ਸੀਵਰਨੈਨਾਂ ਨੇ ਹੜਤਾਲ ਕੀਤੀ ਮੁਲਤਵੀ

ਹੁਸ਼ਿਆਰਪੁਰ, 28 ਜਨਵਰੀ (PPT NEWS) 

ਸੀਵਰਮੈਨਾਂ ਨੂੰ ਪੱਕੇ ਕਰਨ ਦੇ ਮੁੱਦੇ ’ਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਯੂਨੀਅਨ ਦੀ ਜਲਦ ਕਰਵਾਈ ਜਾਵੇਗੀ ਮੀਟਿੰਗ: ਚੰਦਨ ਗਰੇਵਾਲ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸੀਵਰਮੈਨਾਂ ਨਾਲ ਮੀਟਿੰਗ ਕਰਕੇ ਸੁਣੀਆਂ ਉਨ੍ਹਾਂ ਦੀਆਂ ਸਮੱਸਿਆਵਾਂ

: ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਸਰਗਰਮ ਪਹਿਲ ਅਤੇ ਅਪੀਲ ਤੋਂ ਬਾਅਦ ਨਗਰ ਨਿਗਮ ਹੁਸ਼ਿਆਰਪੁਰ ਦੇ ਸੀਵਰਮੈਨਾਂ ਨੇ ਆਪਣੀ ਹੜਤਾਲ  ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਚੇਅਰਮੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਹੱਲ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਵਿਚ ਚੇਅਰਮੈਨ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਕਮਿਸ਼ਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਨੇ ਯੂਨੀਅਨ ਆਗੂਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਅਪੀਲ ਕਰਦਿਆਂ ਹੜਤਾਲ ਖ਼ਤਮ ਕਰਕੇ ਕੰਮ ’ਤੇ ਜਾਣ ਦੀ ਮੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਨਿਗਮ ਦੀ ਕਮਿਸ਼ਨਰ ਡਾ. ਅਮਨਦੀਪ ਕੌਰ ਵੀ ਮੌਜੂਦ ਸੀ।
ਚੰਦਨ ਗਰੇਵਾਲ ਨੇ ਕਿਹਾ ਕਿ ਸੀਵਰਮੈਨਾਂ ਦੀ ਹੱਕੀ ਮੰਗਾਂ ਜਿਵੇਂ ਪੱਕਾ ਕਰਨ ਅਤੇ ਹੋਰ ਲਾਭ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਫਾਈ ਕਰਮਚਾਰੀ ਯੂਨੀਅਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਵਿਚ ਮੀਟਿੰਗ ਕਰਵਾਈ ਜਾਵੇਗੀ ਜਿਥੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਪ੍ਰਮੁੱਖਤਾ ਨਾਲ ਚਰਚਾ ਹੋਵੇਗੀ। ਉਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਾਂ ਪੱਖੀ ਕਦਮ ਚੁੱਕੇ ਜਾਣਗੇ। ਉਨ੍ਹਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕੇ।
ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੇ ਇਸ ਉਪਰਾਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਯੂਨੀਅਨ ਆਗੂਆਂ ਨੇ ਸਰਬਸੰਮਤੀ ਨਾਲ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਥਾਨਕ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਸਮੱਸਿਆਵਾਂ ਦਾ ਹੱਲ ਨਿਗਮ ਪੱਧਰ ‘ਤੇ ਹੀ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਪ੍ਰਦੀਪ ਸੈਣੀ, ਯੂਨੀਅਨ ਦੇ ਨੁਮਾਇੰਦੇ ਐਡਵੋਕੇਟ ਰਾਹੁਲ ਆਦੀਆ, ਕਮਲ ਭੱਟੀ ਅਤੇ ਵੱਡੀ ਗਿਣਤੀ ਵਿੱਚ ਸੀਵਰਮੈਨ ਵੀ ਹਾਜ਼ਰ ਸਨ।

error: copy content is like crime its probhihated