Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ*

ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ*

ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ*
 ਚੰਡੀਗੜ੍ਹ, 08 ਮਈ(ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।
           ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ  ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
     15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ l
     ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।
—-