CM ਸ.ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਤੇ ਵਿਧਾਇਕ ਰਾਜਾ ਨੇ ਦਿੱਤੀਆਂ ਵਧਾਈਆਂ
ਗੜ੍ਹਦੀਵਾਲਾ 10 ਜੁਲਾਈ (ਚੌਧਰੀ) : ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਅਤੇ ਉਹਨਾਂ ਦੇ ਜੀਵਨ ਸਾਥੀ ਡਾ. ਗੁਰਪ੍ਰੀਤ ਕੌਰ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਹਲਕਾ ਉੜਮੁੜ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਵਧਾਈਆਂ ਦਿੱਤੀਆਂ ਗਈਆਂ ਹਨ।ਉਨ੍ਹਾਂ ਪ੍ਰਮਾਤਮਾ ਅੱਗੇ ਉਨ੍ਹਾਂ ਲਈ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਵੀ ਕੀਤੀ।








