Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਵਰਕਸ਼ਾਪ ਦਾ ਆਯੋਜਨ

ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਆਈ.ਆਈ.ਸੀ. ਦੇ ਸਹਿਯੋਗ ਨਾਲ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅੰਮ੍ਰਿਤਸਰ ਦੇ ਬਰਾਈਟਵੇ ਕੰਪਨੀ ਦੇ ਮਿਸਟਰ ਅਸ਼ਵਨੀ ਖੋਸਲਾ ਨੇ ਟਾਈ ਐਂਡ, ਡਾਈ ਅਤੇ ਪ੍ਰਿੰਟਿੰਗ ਦੀਆਂ ਤਕਨੀਕਾਂ ਰੰਗਾਂ ਦੀ ਮਿਕਸਿੰਗ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰੈਕਟਿਸ ਵੀ ਕੀਤੀ। ਜਿਸ ਨਾਲ ਉਹਨਾਂ ਦੇ ਗਿਆਨ ਵਿਚ ਵਾਧਾ ਹੋਇਆ। ਵਰਕਸ਼ਾਪ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਮਿਸਟਰ ਅਸ਼ਵਨੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ, ਮੈਡਮ ਨੇਹਾ ਅਤੇ ਵਿਦਿਆਰਥੀ ਮੌਜੂਦ ਸਨ।