ਗੜ੍ਹਦੀਵਾਲਾ 24 ਦਸੰਬਰ (ਚੌਧਰੀ) : ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ ਸੀ ਸੀ ਟੀ ਯੂ) ਦਾ ਇਕ ਡੈਲੀਗੇਟ ਪੀ ਸੀ ਸੀ ਟੀ ਯੂ ਜਿਲਾ ਹੁਸ਼ਿਆਰਪੁਰ ਦੇ ਜਿਲਾ ਸਕੱਤਰ ਪ੍ਰੋ ਸੁਰੇਸ਼ ਕੁਮਾਰ ਅਤੇ ਸਾਬਕਾ ਜਿਲਾ ਸਕੱਤਰ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ ਢੋਲਵਾਹਾ ਵਿਖੇ ਸਰਕਾਰੀ ਕਾਲਜ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਇਸ ਮੌਕੇ ਤੇ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ ਜੀ ਸੀ ਦਾ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ। ਇਸ ਸਬੰਧੀ ਮੰਗ ਪੱਤਰ ਦਿੰਦੇ ਹੋਏ ਇਹ ਵੀ ਕਿਹਾ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਇਹ ਪੇ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਕੋਲੋਂ ਡੀ ਲਿੰਕ ਕਰਨ ਸਬੰਧੀ ਫੈਸਲਾ ਵੀ ਵਾਪਿਸ ਲੈਣ ਦੀ ਮੰਗ ਕੀਤੀ ਅਤੇ ਇਸ ਬਾਰੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਸਬੰਧੀ ਫੈਸਲਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪੀ ਸੀ ਸੀ ਟੀ ਯੂ ਮੈਂਬਰ ਪ੍ਰੋ ਗਿਰਿਸ਼ ਸ਼ਰਮਾ, ਪ੍ਰੋ ਤਰਸੇਮ ਲਾਲ ਆਦਿ ਵੀ ਹਾਜ਼ਰ ਸਨ।
ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦਾ ਇਕ ਡੈਲੀਗੇਟ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ
- Post published:December 24, 2021