Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਕਾਲਜ ਅਧਿਆਪਕ ਕੱਲ ਕਰਨਗੇ ਰੋਸ ਪ੍ਰਗਟ : ਜਗਦੀਪ ਕੁਮਾਰ

ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਕਾਲਜ ਅਧਿਆਪਕ ਕੱਲ ਕਰਨਗੇ ਰੋਸ ਪ੍ਰਗਟ : ਜਗਦੀਪ ਕੁਮਾਰ

ਗੜ੍ਹਦੀਵਾਲਾ (ਚੌਧਰੀ) 

17 ਜਨਵਰੀ : ਪੰਜਾਬ ਅਤੇ ਚੰਡੀਗੜ੍ਹ ਟੀਚਰ ਯੂਨੀਅਨ (ਪੀ.ਸੀ.ਟੀ.ਟੀ.ਯੂ.) ਦੇ ਸੂਬਾ ਉੱਪ ਪ੍ਰਧਾਨ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਕਿਹਾ ਕਿ ਕੱਲ ਮਿਤੀ 18/01/2023 ਹੁਸ਼ਿਆਰਪੁਰ ਸਮੇਤ ਪੰਜਾਬ ਭਰ ਏਡਿਡ ਅਤੇ ਅਨ-ਏਡਿਡ ਕਾਲਜ, ਪੰਜਾਬ ਚੰਡੀਗੜ੍ਹ ਪ੍ਰਾਈਵੇਟ ਕਾਲਜ, ਮੈਨੇਜ਼ਮੈਂਟ ਫਡਰੇਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਜਿਸ ਵਿੱਚ ਪੀ.ਸੀ.ਟੀ.ਟੀ.ਯੂ ਸਰਗਰਮ ਮੈਂਬਰ ਹੈ, ਦੇ ਸੱਦੇ ਤੇ ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਸਿੱਖਿਆ ਨੂੰ ਕੱਲ ਪੂਰਨ ਰੂਪ ਵਿੱਚ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੱਤਵੇਂ ਪੇ ਕਮਿਸ਼ਨ ਵਿੱਚ ਕਾਲਜ ਅਧਿਆਪਕਾਂ ਦੀ ਰਿਟਾਰਮੈਂਟ ਉਮਰ 60 ਤੋਂ 58 ਸਾਲ ਕਰਨ ਅਤੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸਰਕਾਰੀ ਯੂਨੀਵਰਸਿਟੀਆਂ ਨੂੰ ਸ਼ਾਮਲ ਨਾ ਕਰਨ ਦੇ ਵਿਰੋਧ ਵਿੱਚ ਅਤੇ 95% ਪੂਰਨ ਗ੍ਰਾਂਟ ਬਹਾਲ ਕਰਨ ਅਤੇ ਅਨ-ਏਡਿਡ ਪੋਸਟਾਂ ਨੂੰ ਗ੍ਰਾਟ ਇਨ ਏਡ ਸਕੀਮ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਇਹ ਬੰਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਉਚੇਰੀ ਸਿੱਖਿਆ ਪ੍ਰਤੀ ਬਿਲਕੁੱਲ ਵੀ ਗੰਭੀਰ ਨਹੀਂ ਹੈ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਜਾਂ ਸਿੱਖਿਆ ਸਕੱਤਰ ਦੁਆਰਾ ਯੂਨੀਅਨ ਮੈਂਬਰਾਂ ਨੂੰ ਇਸ ਸੰਬੰਧੀ ਮੀਟਿੰਗ ਲਈ ਕੋਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਕਾਰਜਕਾਰੀ ਮੈਂਬਰ ਭਾਨੂੰ ਗੁਪਤਾ ਅਤੇ ਜਗਦੀਪ ਕੁਮਾਰ ਨੇ ਕਿਹਾ ਕਿ ਕੱਲ ਸਮੂਹ ਪ੍ਰਈਵੇਟ ਕਾਲਜਾਂ ਨੂੰ ਬੰਦ ਕਰਕੇ ਅਧਿਆਪਕ, ਮੈਨਜ਼ਮੈਂਟ, ਅਤੇ ਪ੍ਰਿੰਸੀਪਲ ਫੰਡਰੇਸ਼ਨ ਦੁਆਰਾ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਵੇਗੀ ਕਿ ਜੇਕਰ ਉਹਨਾਂ ਦੀਆ ਉਚਿਤ ਅਤੇ ਜਾਇਜ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ ਕਰਕੇ ਸਰਕਾਰ ਦੀਆ ਸਿੱਖਿਆ ਵਿਰੋਧੀ ਨੀਤੀਆਂ ਨੂੰ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।