Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਦਿੱਤਾ ਧਰਨਾ

ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਦਿੱਤਾ ਧਰਨਾ

  • ਗੜ੍ਹਦੀਵਾਲਾ 17 ਸਤੰਬਰ (ਚੌਧਰੀ) 

:  ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ਤੇ ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ‘ਤੇ ਯੂਨੀਅਨ ਮੈਂਬਰਾਂ ਨੂੰ ਸੰਬੋਧਿਤ ਕਰਦਿਆਂ ਸੂਬਾ ਯੂਨੀਅਨ ਦੇ ਵਾਈਸ ਪ੍ਰਧਾਨ ਪ੍ਰੋਫ਼ੈਸਰ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਕਿਹਾ ਕਿ ਪਿਛਲੇ ਲਗਭਗ ਸੱਤ ਮਹੀਨਿਆਂ ਤੋਂ ਕਾਲਜ ਅਧਿਆਪਕਾਂ ਨੂੰ ਤਨਖ਼ਾਹ-ਗਰਾਂਟ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਅਧਿਆਪਕਾਂ ਨੂੰ ਬਹੁਤ ਹੀ ਵੱਡੇ ਪੱਧਰ ‘ਤੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪੰਜਾਬ ਸਰਕਾਰ ਦੇ ਸਿੱਖਿਆ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ। ਇਹ ਉਹ ਸਰਕਾਰ ਹੈ ਜਿਹੜੀ ਸਿੱਖਿਆ ਦਾ ਮਾਡਲ ਵਧੀਆ ਕਰਨ ਦਾ ਦਾਅਵਾ ਕਰਦੀ ਸੀ। ਸਿੱਖਿਆ ਦੇ ਮਿਆਰ ਨੂੰ ਉੱਪਰ ਚੱਕਣ ਦਾ ਦਾਅਵਾ ਕਰਦੀ ਸੀ। ਇੱਥੇ ਦੱਸਣਾ ਜ਼ਰੂਰੀ ਹੈ ਕਿ ਅੱਜ ਸੱਤਵੇਂ ਪੇ ਕਮਿਸ਼ਨ ਦੇ ਅਨੁਸਾਰ ਲਗਭਗ ਸੱਤ ਮਹੀਨੇ ਤੋਂ ਕਾਲਜਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲੀ।ਇਸ ਦੇ ਨਾਲ ਹੀ ਜਗਦੀਪ ਕੁਮਾਰ ਨੇ ਇਹ ਵੀ ਕਿਹਾ ਕਿ ਕਾਲਜਾਂ ਵਿੱਚ ਸੱਤਵੇਂ ਪੇ ਕਮਿਸ਼ਨ ਦੇ ਅਨੁਸਾਰ ਪੰਜਾਬ ਸਰਕਾਰ ਦੁਆਰਾ ਅਜੇ ਤੱਕ ਅਧਿਆਪਕਾਂ ਨੂੰ ਵਧੀ ਹੋਈ ਗਰੈਜੂਟੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਜਿਸ ਤਰੀਕੇ ਦੇ ਨਾਲ ਗੌਰਮਿੰਟ ਕਾਲਜਾਂ ਵਿੱਚ ਪ੍ਰੋਫ਼ੈਸਰ ਦਾ ਅਹੁਦਾ ਸੈਕਸ਼ਨ ਕੀਤਾ ਗਿਆ ਹੈ, ਉਸੇ ਤਰੀਕੇ ਦੇ ਨਾਲ ਪ੍ਰਾਈਵੇਟ ਏਡਡ ਕਾਲਜਾਂ ਵਿੱਚ ਵੀ ਪ੍ਰੋਫ਼ੈਸਰ ਦੀ ਪੋਸਟ ਸੈਕਸ਼ਨ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਵਿਰੋਧੀ ਨੀਤੀ ਦੇ ਖ਼ਿਲਾਫ਼ ਇਹ ਧਰਨਾ ਜਾਰੀ ਰਹੇਗਾ ਤੇ ਜੇ ਫਿਰ ਵੀ ਸਰਕਾਰ ਨੇ ਇਸ ਗੰਭੀਰ ਮੁੱਦੇ ਵੱਲ ਧਿਆਨ ਨਾ ਦਿੱਤਾ ਤੇ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਰੋਰ ਤੇਜ਼ ਕੀਤਾ ਜਾਏਗਾ।ਇਸ ਮੌਕੇ ਸ੍ਰੀ ਸੰਜੀਵ ਸਿੰਘ, ਡਾ. ਦਵਿੰਦਰ ਕੁਮਾਰ ਸੰਦਲ, ਮੈਡਮ ਪਵਿੱਤਰਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਦੇਵਿੰਦਰ ਕੁਮਾਰ ਲਾਇਬ੍ਰੇਰੀਅਨ, ਡਾ. ਰਵਿੰਦਰ ਕੌਰ, ਮੈਡਮ ਨੇਹਾ ਅਤੇ ਡਾ. ਅਮਨਦੀਪ ਸਿੰਘ ਹਾਜ਼ਰ ਸਨ।