Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਦਿੱਤਾ ਧਰਨਾ 

ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਦਿੱਤਾ ਧਰਨਾ 

ਗੜ੍ਹਦੀਵਾਲਾ 28 ਅਗਸਤ (ਚੌਧਰੀ)

: ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ‘ਤੇ ਲਗਾਤਾਰ ਦੂਸਰੇ ਦਿਨ ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਦੋ ਪੀਰੀਅਡ ਦਾ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ‘ਤੇ ਯੂਨੀਅਨ ਮੈਂਬਰਾਂ ਨੂੰ ਸੰਬੋਧਿਤ ਕਰਦਿਆਂ ਸੂਬਾ ਯੂਨੀਅਨ ਦੇ ਵਾਈਸ ਪ੍ਰਧਾਨ ਪ੍ਰੋਫ਼ੈਸਰ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਕਿਹਾ ਕਿ ਪਿਛਲੇ ਲਗਭਗ ਸੱਤ ਮਹੀਨਿਆਂ ਤੋਂ ਕਾਲਜ ਅਧਿਆਪਕਾਂ ਨੂੰ ਤਨਖ਼ਾਹ ਗਰਾਂਟ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਅਧਿਆਪਕਾਂ ਨੂੰ ਬਹੁਤ ਹੀ ਵੱਡੇ ਪੱਧਰ ‘ਤੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪੰਜਾਬ ਸਰਕਾਰ ਦੀ ਨਲਾਇਕੀ ਅਤੇ ਸਿੱਖਿਆ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ। ਇਹ ਉਹ ਸਰਕਾਰ ਹੈ ਜਿਹੜੀ ਸਿੱਖਿਆ ਦਾ ਮਾਡਲ ਵਧੀਆ ਕਰਨ ਦਾ ਦਾਅਵਾ ਕਰਦੀ ਸੀ। ਸਿੱਖਿਆ ਦੇ ਮਿਆਰ ਨੂੰ ਉੱਪਰ ਚੱਕਣ ਦਾ ਦਾਅਵਾ ਕਰਦੀ ਸੀ। ਇੱਥੇ ਦੱਸਣਾ ਜ਼ਰੂਰੀ ਹੈ ਕਿ ਅੱਜ ਸੱਤਵੇਂ ਪੇ ਕਮਿਸ਼ਨ ਦੇ ਅਨੁਸਾਰ ਲਗਭਗ ਸੱਤ ਮਹੀਨੇ ਤੋਂ ਕਾਲਜਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲੀ।ਇਸ ਦੇ ਨਾਲ ਹੀ ਜਗਦੀਪ ਕੁਮਾਰ ਨੇ ਇਹ ਵੀ ਕਿਹਾ ਕਿ ਕਾਲਜਾਂ ਵਿੱਚ ਸੱਤਵੇਂ ਪੇ ਕਮਿਸ਼ਨ ਦੇ ਅਨੁਸਾਰ ਪੰਜਾਬ ਸਰਕਾਰ ਦੁਆਰਾ ਅਜੇ ਤੱਕ ਅਧਿਆਪਕਾਂ ਨੂੰ ਵਧੀ ਹੋਈ ਗਰੈਜੂਟੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਜਿਸ ਤਰੀਕੇ ਦੇ ਨਾਲ ਗੌਰਮਿੰਟ ਕਾਲਜਾਂ ਵਿੱਚ ਪ੍ਰੋਫ਼ੈਸਰ ਦਾ ਅਹੁਦਾ ਸੈਕਸ਼ਨ ਕੀਤਾ ਗਿਆ ਹੈ, ਉਸੇ ਤਰੀਕੇ ਦੇ ਨਾਲ ਪ੍ਰਾਈਵੇਟ ਏਡਡ ਕਾਲਜਾਂ ਵਿੱਚ ਵੀ ਪ੍ਰੋਫ਼ੈਸਰ ਦੀ ਪੋਸਟ ਸੈਕਸ਼ਨ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਵਿਰੋਧੀ ਨੀਤੀ ਦੇ ਖ਼ਿਲਾਫ਼ ਇਹ ਧਰਨਾ ਕੱਲ ਲਗਾਤਾਰ ਤੀਸਰੇ ਦਿਨ ਵੀ ਦੋ ਪੀਰੀਅਡ ਦਾ ਜਾਰੀ ਰਹੇਗਾ ਤੇ ਜੇ ਫਿਰ ਵੀ ਸਰਕਾਰ ਨੇ ਇਸ ਗੰਭੀਰ ਮੁੱਦੇ ਵੱਲ ਧਿਆਨ ਨਾ ਦਿੱਤਾ ਤੇ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਏਗਾ।ਇਸ ਮੌਕੇ ਡਾ. ਦਿਲਬਾਰਾ ਸਿੰਘ, ਸੰਜੀਵ ਸਿੰਘ, ਦਵਿੰਦਰ ਕੁਮਾਰ ਲਾਇਬ੍ਰੇਰੀਅਨ, ਡਾ. ਦਵਿੰਦਰ ਕੁਮਾਰ ਸੰਦਲ, ਮੈਡਮ ਪਵਿੱਤਰਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਡਾ. ਕ੍ਰਿਤਿਕਾ ਸ਼ਰਮਾ, ਮੈਡਮ ਨਰਿੰਦਰ ਕੌਰ ਡਾ. ਰਵਿੰਦਰ ਕੌਰ, ਮੈਡਮ ਨੇਹਾ ਅਤੇ ਡਾ. ਅਮਨਦੀਪ ਸਿੰਘ ਹਾਜ਼ਰ ਸਨ।