ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਮਰਸ ਵਿਭਾਗ ਵੱਲੋਂ ‘ਇੰਟ੍ਪ੍ਨਿਓਰਸ਼ਿਪ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਇਸ ਮੌਕੇ ਕਮਰਸ ਵਿਭਾਗ ਦੇ ਮੈਡਮ ਕੁਸ਼ਮਾ ਨੇ ਸਰਕਾਰ ਵੱਲੋਂ ਉਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਮੁਦਰਾ ਯੋਜਨਾ, ਸਟੈਂਡ -ਅੱਪ ਇੰਡੀਆ, ਆਤਮ ਨਿਰਭਰ ਭਾਰਤ ਯੋਜਨਾ ਵਰਗੀਆਂ ਅਹਿਮ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾਵਾਂ ਨਵੇਂ ਉਦਮੀਆਂ ਨੂੰ ਵਿੱਤੀ ਸਹਾਇਤਾ, ਤਕਨੀਕੀ ਮਦਦ ਅਤੇ ਮਾਰਕੀਟਿੰਗ ਸਹੂਲਤਾਂ ਪ੍ਰਦਾਨ ਕਰਦੀਆਂ ਹਨ।ਇਸ ਦੌਰਾਨ ਡਾ.ਕਿ੍ਤੀਕਾ ਸ਼ਰਮਾ,ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਪੂਜਾ ਨੇ ਵੀ ਵਿਦਿਆਰਥੀਆਂ ਨੂੰ ਉਦਮੀਆਂ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਖੁਦ ਦਾ ਵਪਾਰ ਸ਼ੁਰੂ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਉਹ ਰੁਜ਼ਗਾਰ ਲੈਣ ਵਾਲਿਆਂ ਦੀ ਬਜਾਏ ਦੇਣ ਵਾਲੇ ਬਣਨ| ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।