Prime Punjab Times

Latest news
ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ
ADVERTISEMENT
You are currently viewing ਕਮਿਸ਼ਨਰੇਟ ਪੁਲਿਸ ਨੇ ਚੋਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ

ਕਮਿਸ਼ਨਰੇਟ ਪੁਲਿਸ ਨੇ ਚੋਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 12 ਜਨਵਰੀ (PPT NEWS) 

ਮੋਬਾਈਲਾਂ ਤੇ ਹੋਰ ਕੀਮਤੀ ਸਾਮਾਨ ਸਮੇਤ ਚਾਰ ਗ੍ਰਿਫ਼ਤਾਰ

: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਖ ਵੱਖ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਅਪਰਾਧੀਆਂ ਨੂੰ ਗਿ੍ਫ਼ਤਾਰ ਕਰਕੇ ਚੋਰਾਂ/ ਲੁੱਟਾਂ ਖੋਹਾਂ ਕਰਨ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ |

ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਚੋਰਾਂ/ ਲੁੱਟਾਂ ਖੋਹਾਂ ਦਾ ਇੱਕ ਗਰੋਹ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਲੈਦਰ ਕੰਪਲੈਕਸ ਦੇ ਨੇੜੇ ਫੋਰਸ ਦੀ ਇੱਕ ਟੀਮ ਤਾਇਨਾਤ ਕੀਤੀ ਗਈ ਸੀ, ਜਿੱਥੇ ਉਨ੍ਹਾਂ ਨੇ ਚਾਰ ਵਿਅਕਤੀਆਂ ਨੂੰ ਦਬੋਚ ਲਿਆ ਜੋ ਕਥਿਤ ਤੌਰ ‘ਤੇ ਆਸ ਪਾਸ ਦੇ ਇਲਾਕੇ ਵਿੱਚ ਚੋਰੀ ਕੀਤੇ ਮੋਬਾਈਲ ਫੋਨ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਸੋਨੂੰ ਭਲਵਾਨ ਪੁੱਤਰ ਨਾਨਕ ਸਿੰਘ ਵਾਸੀ ਰਾਜ ਨਗਰ ਜਲੰਧਰ, ਦੀਪਲ ਉਰਫ਼ ਦੀਪੂ ਪੁੱਤਰ ਉਦੇ ਰਾਜ ਵਾਸੀ ਸ਼ਿਵ ਨਗਰ ਜਲੰਧਰ, ਨਵੀਨ ਉਰਫ਼ ਗੇਂਦੂ ਪੁੱਤਰ ਸਵ. ਵਰਿੰਦਰ ਸਿੰਘ, ਵਾਸੀ ਸੰਗਤ ਨਗਰ, ਜਲੰਧਰ ਅਤੇ ਪਰਮਜੀਤ ਸਿੰਘ ਉਰਫ ਲੱਕੀ ਪੁੱਤਰ ਗੁਰਮੇਲ ਸਿੰਘ, ਥਾਣਾ ਸੰਗਤ ਨਗਰ, ਜਲੰਧਰ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ ਨੌਂ ਮੋਬਾਈਲ ਫੋਨ, ਦੋ ਲੈਪਟਾਪ ਅਤੇ ਦੋ ਖੰਜਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਮਿਤੀ 08.01.2025 ਨੂੰ 303(2), 304(2), ਅਤੇ 317(2) ਬੀ.ਐਨ.ਐਸ. ਨੂੰ ਐਫ.ਆਈ.ਆਰ ਨੰਬਰ 06 ਦਰਜ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।