ਗੜ੍ਹਦੀਵਾਲਾ 17ਜਨਵਰੀ (PPT NEWS)
– ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਿੱਖਿਆ ਮੰਤਰੀ ਵਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੇ ਸਿੱਟੇ ਵਜੋਂ ਦਿੱਤੇ ਸੱਦੇ ‘ਤੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਨਾ ਕਰਕੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਤੀ ਗੈਰ-ਸੰਜੀਦਗੀ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਆਗੂ ਪ੍ਰਿੰਸ ਗੜਦੀਵਾਲਾ ਨੇ ਮੀਟਿੰਗ ਨਾ ਕਰਨ ਦੀ ਪੁਰਜ਼ੋਰ ਸ਼ਬਦਾਂ ‘ਚ ਨਿਖੇਧੀ ਕੀਤੀ। ਇਸ ਸਬੰਧੀ ਹੋਈ ਇਕੱਤਰਤਾ ਦੌਰਾਨ ਅਧਿਆਪਕ ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਜਨਤਕ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਲਈ ਮੌਜੂਦਾ ਸਰਕਾਰ
ਜ਼ਿੰਮੇਵਾਰ ਹੈ, ਜੋ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਪ੍ਰਾਈਵੇਟ ਸਿੱਖਿਆ। ਮਾਫ਼ੀਆ ਨੂੰ ਫ਼ਾਇਦਾ ਪਹੁੰਚਾਉਣਾ ਚਾਹੁੰਦੀ ਹੈ। ਇਸ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਅਧਿਆਪਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕੇ ਸਿੱਖਿਆ ਮੰਤਰੀ ਦੇ ਇਸ ਅੜੀਅਲ ਰਵੱਈਏ ਪ੍ਰਤੀ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ‘ਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 19 ਜਨਵਰੀ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।