Prime Punjab Times

Latest news
ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ 
ADVERTISEMENT
You are currently viewing ਕਮਿਊਨਿਟੀ ਹੈਲਥ ਸੈਂਟਰ ਘਰੋਟਾ ਅਧੀਨ ਬਣ ਰਹੇ ਆਮ ਆਦਮੀ ਕਲੀਨਿਕ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਨੇ ਲਿਆ ਜਾਇਜ਼ਾ

ਕਮਿਊਨਿਟੀ ਹੈਲਥ ਸੈਂਟਰ ਘਰੋਟਾ ਅਧੀਨ ਬਣ ਰਹੇ ਆਮ ਆਦਮੀ ਕਲੀਨਿਕ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਨੇ ਲਿਆ ਜਾਇਜ਼ਾ

ਪਠਾਨਕੋਟ (ਅਵਿਨਾਸ਼ ਸ਼ਰਮਾ)

20 ਜਨਵਰੀ : ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜੋ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਉਹਨਾਂ ਵਿੱਚ 4 ਆਮ ਆਦਮੀ ਕਲੀਨਿਕ ਬਾਰਠ ਸਾਹਿਬ,ਭੋਆ, ਗੁਰਦਾਸਪੁਰ ਭਾਈਆਂ ਅਤੇ ਘਿਆਲਾ ਅਧੀਨ ਸੀ ਐਚ ਸੀ ਘਰੋਟਾ ਜਿਲਾ ਪਠਾਨਕੋਟ ਵਿਖੇ ਬਣ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਡਾਕਟਰ ਬਿੰਦੂ ਗੁਪਤਾ ਨੇ ਘਿਆਲਾ ਵਿਖੇ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਸਮੇਂ ਕੀਤਾ। ਉਹਨਾਂ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਅਧੀਨ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਉਹਨਾਂ ਵੱਲੋਂ ਸਮੇਂ ਸਮੇਂ ਦੌਰਾ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਵੀ ਜ਼ਰੂਰਤਾਂ ਆਮ ਆਦਮੀ ਕਲੀਨਿਕ ਵਿੱਚ ਚਾਹੀਦੀਆਂ ਹਨ ਉਨ੍ਹਾਂ ਸਬੰਧੀ ਉਸੇ ਸਮੇਂ ਹੀ ਐਸ ਡੀ ਓ ਸਾਹਿਬ ਨੂੰ ਦੱਸਿਆ ਜਾ ਰਿਹਾ ਤਾਂ ਜੋ ਸਾਰੇ ਕੰਮ ਨੂੰ ਸੁਚੱਜੇ ਤਰੀਕੇ ਨਾਲ ਸਮੇਂ ਸਿਰ ਨਿਪਟਾਇਆ ਜਾ ਸਕੇ।ਇਸ ਮੌਕੇ ਉਹਨਾਂ ਨਾਲ ਭੁਪਿੰਦਰ ਸਿੰਘ ਹੈਲਥ ਇੰਸਪੈਕਟਰ,ਜਗਨ ਨਾਥ ਮਲਟੀਪਰਪਜ ਹੈਲਥ ਵਰਕਰ ਮੇਲ, ਸੁਦੇਸ਼ ਕੁਮਾਰੀ ਐਲ ਐਚ ਵੀ, ਰਵਨੀਤ ਕੌਰ ਉਪਵੈਦ,ਸਵੇਤਾ ਸ਼ਰਮਾ ਸਟਾਫ ਨਰਸ ਆਦਿ ਹਾਜ਼ਰ ਸਨ।