Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
ADVERTISEMENT
You are currently viewing ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

ਹਰਿਆਣਾ/ਹੁਸ਼ਿਆਰਪੁਰ, 22 ਸਤੰਬਰ(ਚੌਧਰੀ) 
9.18 ਕਰੋੜ ਰੁਪਏ ਦੀ ਲਾਗਤ ਨਾਲ 30 ਬੈੱਡਾਂ ਵਾਲੇ ਸੀ.ਐਚ.ਸੀ. ਦਾ ਕੰਮ ਜੰਗੀ ਪੱਧਰ ’ਤੇ ਜਾਰੀ
ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਕਮਿਊਨਿਟੀ ਹੈਲਥ ਸੈਂਟਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਹਸਪਤਾਲ ਜਲਦ ਬਣ ਕੇ ਤਿਆਰ ਹੋਵੇਗਾ ਜਿਥੇ ਇਲਾਕੇ ਦੇ 40 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ।
ਕੈਬਨਿਟ ਮੰਤਰੀ ਨੇ ਸਿਹਤ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪ੍ਰੋਜੈਕਟ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ 9.18 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ 30 ਬੈੱਡਾਂ ਦੀ ਸਹੂਲਤ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬਾਰਟਰੀ, ਐਕਸ-ਰੇਅ, ਟੀਕਾਕਰਨ ਅਤੇ ਜੱਚਾ –ਬੱਚਾ ਆਦਿ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੈਂਟਰ ਦਾ ਕੰਮ ਪੂਰੀ ਰਫ਼ਤਾਰ ’ਤੇ ਜਾਰੀ ਹੈ ਅਤੇ ਆਉਂਦੇ ਦੋ ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਪਹਿਲੀ ਅਤੇ ਦੂਜੀ ਮੰਜ਼ਿਲ ਤੱਕ ਦਾ ਢਾਂਚਾ ਅਤੇ ਰੈਂਪ ਆਦਿ ਪੂਰੀ ਤਰ੍ਹਾਂ ਬਣ ਚੁੱਕੇ ਹਨ ਅਤੇ ਅੰਦਰੂਨੀ ਕਾਰਜ ਸ਼ੁਰੂ ਹੋ ਚੁੱਕਾ ਹੈ ਜੋ ਆਉਂਦੇ ਕੁਝ ਹਫ਼ਤਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।
ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮੁੱਢਲੀਆਂ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੰਘੇ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ 1600 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਗਈ ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ੇਸ਼ ਤਵੱਜੋਂ ਦਿੰਦਿਆਂ ਲਾਮਿਸਾਲ ਕਦਮ ਚੁੱਕੇ ਹਨ ਜਿਸ ਦਾ ਆਮ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਇਲਾਜ ਦੀ ਸਹੂਲਤ ਪੰਜਾਬ ਦੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਭੂੰਗਾ ਐਸ.ਐਮ.ਓ ਡਾ. ਸੁਦੇਸ਼ ਰਾਜਨ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਕੈਪਸ਼ਨ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਹਰਿਆਣਾ ਵਿਖੇ ਉਸਾਰੀ ਅਧੀਨ ਸੀ.ਐਚ.ਸੀ. ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ।